Sandhwan ON Kejriwal: ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨਾਲ ਆਮ ਲੋਕਾਂ ਦਾ ਵਧਿਆ ਨਿਆਂ ਪ੍ਰਣਾਲੀ ’ਚ ਵਿਸ਼ਵਾਸ਼- ਸਪੀਕਰ ਸੰਧਵਾਂ
ਸਪੀਕਰ ਕਲਤਾਰ ਸਿੰਘ ਸੰਧਵਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਕੇਂਦਰ ਵਿੱਚ ਬਣਨ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਬਣੇਗੀ।
Sandhwan On Kejriwal: ਪਹਿਲਾਂ ਚੰਡੀਗੜ ਵਿਖੇ ਮੇਅਰ ਦੀ ਚੋਣ ਮੌਕੇ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਖਿਚਾਈ ਕਰਦਿਆਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਨਿਤਾਰ ਕੇ ਰੱਖ ਦਿੱਤਾ ਅਤੇ ਹੁਣ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਆਏ ਫੈਸਲੇ ਨਾਲ ਆਮ ਲੋਕਾਂ ਦੇ ਮਨਾਂ ਵਿੱਚ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ਼ ਅਤੇ ਸਤਿਕਾਰ ਵਧਣਾ ਸੁਭਾਵਿਕ ਹੈ।
ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਕੇਜਰੀਵਾਲ ਨੂੰ ਉਸ ਝੂਠੇ ਕੇਸ ਵਿੱਚ ਫਸਾਉਣ ਦੀ ਕੌਸ਼ਿਸ਼ ਕੀਤੀ ਗਈ, ਜਿਸ ਦਾ ਕੋਈ ਆਧਾਰ ਹੀ ਨਹੀਂ ਸੀ ਬਣਦਾ, ਬਲਕਿ ਭਾਜਪਾ ਦੇ ਸੀਨੀਅਰ ਆਗੂਆਂ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਅਨੇਕਾਂ ਸਿਆਸਤਦਾਨਾ ਉੱਪਰ ਅਰਬਾਂ-ਖਰਬਾਂ ਰੁਪਏ ਦੇ ਘੁਟਾਲੇ ਦੇ ਦੋਸ਼ ਸਾਹਮਣੇ ਆਉਣ ਦੇ ਬਾਵਜੂਦ ਵੀ ਕੇਂਦਰ ਦੀ ਮੋਦੀ ਸਰਕਾਰ ਨੇ ਉਹਨਾ ਖਿਲਾਫ ਕਾਰਵਾਈ ਕਰਨ ਦੀ ਬਜਾਇ ਉਲਟਾ ਅਰਵਿੰਦ ਕੇਜਰੀਵਾਲ ਵਰਗੇ ਕੱਟੜ ਇਮਾਨਦਾਰ ਅਤੇ ਸਮਾਜ ਸੁਧਾਰਕ ਵਿਅਕਤੀ ਨਾਲ ਬਹੁਤ ਵੱਡੀ ਜਿਆਦਤੀ ਕੀਤੀ ਹੈ, ਜਿਸ ਦਾ ਖਮਿਆਜਾ ਭਾਰਤੀ ਜਨਤਾ ਪਾਰਟੀ ਨੂੰ ਲੋਕ ਕਚਹਿਰੀ ਵਿੱਚ ਭੁਗਤਣਾ ਪੈ ਰਿਹਾ ਹੈ, ਕਿਉਂਕਿ ਨਿਰਪੱਖ ਸੋਚ ਰੱਖਣ ਵਾਲੇ ਮੀਡੀਏ ਦੀਆਂ ਰਿਪੋਰਟਾਂ ਮੁਤਾਬਿਕ ਇਸ ਵਾਰ ਭਾਜਪਾ ਦਾ ਸੱਤਾ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ।
ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਕੇਂਦਰ ਵਿੱਚ ਬਣਨ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਬਣੇਗੀ। ਸਥਾਨਕ ਰੇਲਵੇ ਬਜਾਰ ਵਿੱਚ ਸਥਿੱਤ ‘ਢੋਡਾ ਚੌਂਕ’ ਵਿੱਚ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸਮੇਤ ਅਨੇਕਾਂ ਸੀਨੀਅਰ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਦੀ ਹਾਜਰੀ ਵਿੱਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ।
ਇਸ ਮੌਕੇ ਸਪੀਕਰ ਸੰਧਵਾਂ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਖਿਲਾਫ ਇਕ ਵੀ ਦੋਸ਼ ਸਾਬਿਤ ਨਹੀਂ ਹੋਇਆ, ਬਲਕਿ ਭਾਜਪਾ ਵਲੋਂ ਈ.ਡੀ. ਦੇ ਦਬਾਅ ਹੇਠ ਵੱਖ ਵੱਖ ਕੰਪਨੀਆਂ ਤੋਂ ਇਲੈਕਟੋਰਲ ਬਾਂਡ (ਚੋਣ ਫੰਡ) ਲੈਣ ਸਬੰਧੀ ਮਾਨਯੋਗ ਅਦਾਲਤ ਨੇ ਸਪੱਸ਼ਟ ਕਰ ਦਿੱਤਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਮੋਦੀ ਦਾ ਜੁਮਲਾ ਅਤੇ ਭਾਜਪਾ ਦਾ ਰਾਜਨੀਤਿਕ ਸਟੰਟ ਸੀ, ਕਿਉਂਕਿ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਬਕਾਰੀ ਅਤੇ ਕਰ ਵਿਭਾਗ ਸੂਬੇ ਦੇ ਆਰਥਿਕ ਢਾਂਚੇ ਨੂੰ ਮਜਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਪਹਿਲਾਂ ਦੇ ਮੁਕਾਬਲੇ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਮਾਲੀਏ ’ਚ ਜਿਕਰਯੋਗ ਵਾਧਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2023-24 ’ਚ ਫਰਵਰੀ 2024 ਤੱਕ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13.98% ਦੇ ਵਾਧੇ ਦੇ ਨਾਲ ਕੁੱਲ ਜੀ.ਐੱਸ.ਟੀ. ਮਾਲੀਏ ’ਚ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਪਿਛਲੇ ਵਿੱਤੀ ਸਾਲ 2022-23 ’ਚ ਸਾਲ 2021-22 ਦੇ ਮੁਕਾਬਲੇ 15.10% ਦਾ ਵਾਧਾ ਦਰਜ ਕੀਤਾ ਗਿਆ ਸੀ। ਆਬਕਾਰੀ ਵਿਭਾਗ ਨੇ ਵੀ ਸ਼ਰਾਬ ਦੀ ਵਿਕਰੀ ਤੋਂ ਮਾਲੀਆ ਇਕੱਠਾ ਕਰਨ ’ਚ ਵੀ ਮਹੱਤਵਪੂਰਨ ਕਦਮ ਚੁੱਕੇ ਹਨ। ਸਾਲ 2022-23 ’ਚ ਵਿਭਾਗ ਨੇ 8341.40 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਪਿਛਲੇ ਵਿੱਤੀ ਸਾਲ 2021-22 ’ਚ ਪ੍ਰਾਪਤ ਹੋਏ 6254.00 ਕਰੋੜ ਰੁਪਏ ਨਾਲੋਂ 33.3% ਵੱਧ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਗਤੀ ਨੂੰ ਜਾਰੀ ਰੱਖਦਿਆਂ ਵਿਭਾਗ ਨੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ 2024 ਤੱਕ 8093.59 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਕਿ ਵਿੱਤੀ ਵਰੇ 2022-23 ਦੀ ਇਸੇ ਮਿਆਦ ਵਿੱਚ ਇਕੱਤਰ ਕੀਤੇ ਗਏ 7244.87 ਕਰੋੜ ਰੁਪਏ ਨਾਲੋਂ 11.72% ਵੱਧ ਹੈ। ਆਬਕਾਰੀ ਨੀਤੀ 2023-2024 ਅਤੇ 2024-25 ਤਹਿਤ ਆਬਕਾਰੀ ਕੁਲੈਕਸਨ ਦੇ ਟੀਚੇ ਕ੍ਰਮਵਾਰ 9524 ਕਰੋੜ ਰੁਪਏ (ਸੋਧਿਆ ਅਨੁਮਾਨ) ਅਤੇ 10145.95 ਕਰੋੜ ਰੱਖੇ ਗਏ।