ਕੀਰਤੀਪਾਲ ਸੰਗਰੂਰ/ਨਿਊਜ਼ ਡੈਸਕ/ਚੰਡੀਗੜ:  ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਵੇਗੀ, ਜੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਇਸ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਵੀ ਮੌਜੂਦ ਸਨ। ਗੁਰਮੇਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਸੌਂਪੇ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 6 ਜੂਨ ਹੈ। ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ, ਜਦਕਿ ਅਕਾਲੀ ਦਲ ਬਾਦਲ ਨੇ ਇਕ ਸਥਾਨਕ ਜਥੇਬੰਦੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

 


ਸੰਗਰੂਰ ਸੀਟ ਬਣੀ ਮੁੱਛ ਦਾ ਸਵਾਲ


ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੋ ਵਾਰ ਸਾਲ 2014 ਅਤੇ ਸਾਲ 2019 ਵਿਚ ਇਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ ਹਨ। ਇਸ ਕਾਰਨ ਇਹ ਸੀਟ ਉਨ੍ਹਾਂ ਦੇ ਵੱਕਾਰ ਨਾਲ ਜੁੜਦੀ ਨਜ਼ਰ ਆ ਰਹੀ ਹੈ। ਸੀ. ਐਮ. ਮਾਨ ਦਾ ਵਿਧਾਨ ਸਭਾ ਹਲਕਾ ਧੂਰੀ ਵੀ ਸੰਗਰੂਰ ਵਿੱਚ ਪੈਂਦਾ ਹੈ। ਸੰਗਰੂਰ ਲੋਕ ਸਭਾ ਹਲਕੇ ਅਧੀਨ ਕੁੱਲ 9 ਵਿਧਾਨ ਸਭਾ ਹਲਕੇ ਆਉਂਦੇ ਹਨ। 2014 ਅਤੇ 2019 ਦੋਵੇਂ ਵਾਰ ਇਹ ਸੀਟ ਜਿੱਤਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਲਈ ਵਕਾਰ ਦਾ ਸਵਾਲ ਬਣ ਗਿਆ ਹੈ। ਕਿਉਂਕਿ ਸਿੱਧੂ ਮੂਸੇਵਾਲਾ ਕਤਲਕਾਂਡ ਕਾਰਨ ਲੋਕਾਂ ਦਾ ਗੁੱਸਾ ਸਰਕਾਰ 'ਤੇ ਭੜਕਿਆ ਹੋਇਆ ਹੈ ਅਤੇ ਸਿਆਸੀ ਪਾਰਟੀਆਂ ਨੂੰ ਇਸਤੇ ਸਿਆਸਤ ਕਰਨ ਦਾ ਵਧੀਆ ਮੌਕਾ ਮਿਿਲਆ ਹੋਇਆ ਹੈ। ਦੂਜੇ ਪਾਸੇ ਕਾਂਗਰਸ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਚੋਣ ਮੈਦਾਨ 'ਚ ਉਤਾਰ ਕੇ ਇਮੋਸ਼ਨਲ ਕਾਰਡ ਖੇਡਣਾ ਚਾਹੁੰਦੀ ਹੈ।


 


WATCH LIVE TV