Sangrur By Elections 2022- ਮੁੜ ਤੋਂ ਸੰਗਰੂਰ `ਤੇ ਪੈਠ ਬਣਾਉਣ ਲਈ `ਆਪ` ਨੇ ਕਸੀ ਕਮਰ
ਗੁਰਮੇਲ ਸਿੰਘ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਜਰਨੈਲ ਨੇ ਕਿਹਾ ਕਿ ਪਾਰਟੀ ਨੂੰ ਗੁਰਮੇਲ ਸਿੰਘ ’ਤੇ ਪੂਰਾ ਭਰੋਸਾ ਹੈ। ਉਹ ਜ਼ਮੀਨੀ ਪੱਧਰ ਦੇ ਆਗੂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਚੰਡੀਗੜ- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਤਿਆਰੀ ਕਰ ਲਈ ਹੈ। 'ਆਪ' ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਚੋਣ ਰਣਨੀਤੀ 'ਤੇ ਚਰਚਾ ਕੀਤੀ। ਦੱਸ ਦੇਈਏ ਕਿ ਸੰਗਰੂਰ ਸੀਟ ਲਈ 23 ਜੂਨ ਨੂੰ ਚੋਣ ਹੋਣੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ 2014 ਅਤੇ 2019 ਵਿੱਚ ਸੰਗਰੂਰ ਸੰਸਦੀ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੇ ਧੂਰੀ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਜਿੱਤ ਤੋਂ ਬਾਅਦ ਭਗਵੰਤ ਮਾਨ ਵੱਲੋਂ ਸੰਸਦ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਇੱਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ ਅਤੇ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤਣ ਤੋਂ ਬਾਅਦ ਸਾਨੂੰ ਅਤੇ ਸਾਡੇ ਵਰਕਰਾਂ ਨੂੰ ਪੂਰਾ ਭਰੋਸਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਨੂੰ ਲਾਗੂ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਇਸ ਮੌਕੇ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਸੀਐਮ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਣਗੇ ਅਤੇ ਇਸ ਸੀਟ ਨੂੰ ਜਿੱਤ ਕੇ ਸੰਗਰੂਰ ਦੇ ਲੋਕਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ। ਗੁਰਮੇਲ ਸਿੰਘ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਜਰਨੈਲ ਨੇ ਕਿਹਾ ਕਿ ਪਾਰਟੀ ਨੂੰ ਗੁਰਮੇਲ ਸਿੰਘ ’ਤੇ ਪੂਰਾ ਭਰੋਸਾ ਹੈ। ਉਹ ਜ਼ਮੀਨੀ ਪੱਧਰ ਦੇ ਆਗੂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਗੁਰਮੇਲ ਸਿੰਘ ਸੰਗਰੂਰ ਤੋਂ 'ਆਪ' ਦਾ ਲੋਕ ਸਭਾ ਉਮੀਦਵਾਰ
ਗੁਰਮੇਲ ਨੇ ਗਣਿਤ ਵਿੱਚ ਪੋਸਟ ਗ੍ਰੈਜੂਏਸ਼ਨ ਦੇ ਨਾਲ ਐਮ. ਬੀ. ਏ. ਵੀ ਕੀਤੀ ਹੈ। ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਉਹ ਇਕ ਅਧਿਆਪਕ ਸਨ। ਉਹ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦਾ ਸੀ। ਪੰਜਾਬ ਇੰਚਾਰਜ ਨੇ ਦੱਸਿਆ ਕਿ ਗੁਰਮੇਲ 2015 ਵਿੱਚ ਭਵਾਨੀਗੜ ਬਲਾਕ ਦਾ ਸਰਕਲ ਮੁਖੀ ਬਣਿਆ ਸੀ। 2018 ਵਿੱਚ ਉਹ ਘਰਾਚੋਂ ਪਿੰਡ ਦਾ ਸਰਪੰਚ ਚੁਣਿਆ ਗਿਆ। ਪਾਰਟੀ ਨੇ ਉਨ੍ਹਾਂ ਨੂੰ 2021 ਵਿੱਚ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ‘ਆਪ’ ਆਗੂ ਨੇ ਵਰਕਰਾਂ ਨੂੰ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਸੰਗਰੂਰ ਉਪ ਚੋਣ ਵਿੱਚ ਵੀ ਵੱਡੀ ਜਿੱਤ ਹਾਸਲ ਕਰੇਗੀ।
WATCH LIVE TV