ਚੰਡੀਗੜ: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਕੇਵਲ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਅਜੇ ਤੱਕ ਕਾਂਗਰਸ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 6 ਜੂਨ ਹੈ।


COMMERCIAL BREAK
SCROLL TO CONTINUE READING

 


'ਆਪ' ਅਤੇ ਅਕਾਲੀ ਦਲ ਨੇ ਵੀ ਐਲਾਨਿਆ ਉਮੀਦਵਾਰ


ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਵੀ ਪਟਿਆਲਾ ਜੇਲ੍ਹ ਵਿੱਚ ਆਪਣੇ ਭਰਾ ਨਾਲ ਮੁਲਾਕਾਤ ਕਰਕੇ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੌਰ ਨੂੰ ਸੰਗਰੂਰ ਸੀਟ ਲਈ ਅਕਾਲੀ-ਬਸਪਾ ਗਠਜੋੜ ਅਤੇ ਸਾਰੇ ਪੰਥਕ ਸੰਗਠਨਾਂ ਦੀ ਸਾਂਝੀ ਉਮੀਦਵਾਰ ਵਜੋਂ ਐਲਾਨ ਕੀਤਾ।


 


ਭਗਵੰਤ ਮਾਨ ਸੰਗਰੂਰ ਤੋਂ ਦੋ ਵਾਰ ਐਮ.ਪੀ. ਰਹੇ


ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ ਸੰਗਰੂਰ ਸੀਟ ਤੋਂ ਸੰਸਦ ਮੈਂਬਰ ਭਗਵੰਤ ਮਾਨ ਧੂਰੀ ਸੀਟ ਤੋਂ ਜਿੱਤੇ ਸਨ, ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ ਅਤੇ ਇਸ 'ਤੇ ਉਪ ਚੋਣ ਹੋਣ ਜਾ ਰਹੀ ਹੈ। ਭਗਵੰਤ ਮਾਨ ਸਾਲ 2014 ਅਤੇ ਸਾਲ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤੇ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਹ ਗੁਰਮੇਲ ਸਿੰਘ ਨਾਲ ਮੌਜੂਦ ਸਨ।


 


ਕੇਵਲ ਸਿੰਘ ਢਿੱਲੋਂ ਨੇ ਪਹਿਲਾਂ ਵੀ ਲੜੀ ਸੀ ਸੰਗਰੂਰ ਲੋਕ ਸਭਾ ਚੋਣ


ਕੇਵਲ ਸਿੰਘ ਢਿੱਲੋਂ ਪੰਜਾਬ ਕਾਂਗਰਸ ਦਾ ਦਿੱਗਜ ਚਿਹਰਾ ਮੰਨੇ ਜਾਂਦੇ ਸਨ ਪਰ ਪਾਰਟੀ ਵੱਲੋਂ ਉਹਨਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਿਲ ਹੋਏ। ਕੇਵਲ ਸਿੰਘ ਢਿੱਲੋਂ ਨੇ 2019 ਵਿਚ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਸੀ ਪਰ ਭਗਵੰਤ ਮਾਨ ਨੇ ਦੂਜੀ ਵਾਰ ਸੰਗਰੂਰ ਤੋਂ ਜਿੱਤ ਹਾਸਲ ਕੀਤੀ ਸੀ। ਇਸ ਤੋਂ ਇਲਾਵਾ ਉਹ 2012 ਵਿਚ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਵੀ ਰਹੇ। ਪੰਜਾਬ ਦੇ ਵਿਚ ਇੰਡਸਟਰੀ ਲੈ ਕੇ ਆਉਣ ਲਈ ਵੀ ਕੇਵਲ ਸਿੰਘ ਢਿੱਲੋਂ ਦੀ ਵੱਡੀ ਦੇਣ ਮੰਨੀ ਜਾਂਦੀ ਹੈ।