Sangrur By Elections 2022- ਚੋਣ ਪ੍ਰਚਾਰ ਦਾ ਆਖਰੀ ਦਿਨ, ਸ਼ਾਮ 6 ਵਜੇ ਤੋਂ ਬੰਦ ਹੋਵੇਗਾ ਚੋਣ ਪ੍ਰਚਾਰ
Sangrur By Elections 2022- ਕਿਤੇ-ਕਿਤੇ ਰੋਡ ਸ਼ੋਅ, ਨੁੱਕੜ ਮੀਟਿੰਗਾਂ ਚੱਲ ਰਹੀਆਂ ਹਨ, ਦਿਨ ਭਰ ਸੜਕਾਂ `ਤੇ ਲੱਗੇ ਲਾਊਡ ਸਪੀਕਰਾਂ ਦੀ ਆਵਾਜ਼ ਲੋਕਾਂ ਦੇ ਕੰਨਾਂ `ਚ ਪੈ ਰਹੀ ਹੈ ਪਰ ਅੱਜ ਸ਼ਾਮ 6 ਵਜੇ ਤੋਂ ਬਾਅਦ ਇਨ੍ਹਾਂ ਸਪੀਕਰਾਂ ਦਾ ਸ਼ੋਰ ਬੰਦ ਹੋ ਜਾਵੇਗਾ।
ਚੰਡੀਗੜ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਚੱਲ ਰਿਹਾ ਚੋਣ ਪ੍ਰਚਾਰ ਦਾ ਸ਼ੋਰ ਸ਼ਾਮ 6 ਵਜੇ ਤੋਂ ਬਾਅਦ ਖ਼ਤਮ ਹੋ ਜਾਵੇਗਾ। ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ 9 ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਅਤੇ ਗਲੀਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਬੀਤੇ ਦਿਨ ਸੰਗਰੂਰ ਦੇ ਭਵਾਨੀਗੜ ਇਲਾਕੇ ਵਿਚ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਨਰਿੰਦਰ ਕੌਰ ਭਾਰਜ ਨੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਗੁਰਮੇਲ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ।
ਕਿਤੇ-ਕਿਤੇ ਰੋਡ ਸ਼ੋਅ, ਨੁੱਕੜ ਮੀਟਿੰਗਾਂ ਚੱਲ ਰਹੀਆਂ ਹਨ, ਦਿਨ ਭਰ ਸੜਕਾਂ 'ਤੇ ਲੱਗੇ ਲਾਊਡ ਸਪੀਕਰਾਂ ਦੀ ਆਵਾਜ਼ ਲੋਕਾਂ ਦੇ ਕੰਨਾਂ 'ਚ ਪੈ ਰਹੀ ਹੈ ਪਰ ਅੱਜ ਸ਼ਾਮ 6 ਵਜੇ ਤੋਂ ਬਾਅਦ ਇਨ੍ਹਾਂ ਸਪੀਕਰਾਂ ਦਾ ਸ਼ੋਰ ਬੰਦ ਹੋ ਜਾਵੇਗਾ। 3 ਜ਼ਿਲ੍ਹਿਆਂ ਵਿਚ ਧਾਰਾ 144 ਤਹਿਤ ਚੋਣ ਪ੍ਰਚਾਰ ਬੰਦ ਰਹੇਗਾ। ਇਸ ਤਹਿਤ ਬਿਨਾਂ ਮਨਜ਼ੂਰੀ ਦੇ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ 'ਤੇ ਪਾਬੰਦੀ ਹੋਵੇਗੀ। ਇੱਕ ਥਾਂ 'ਤੇ 5 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ।
ਹਾਲਾਂਕਿ ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਣਗੇ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਜ਼ਿਲ੍ਹੇ ਦੇ ਵੋਟਰਾਂ ਤੋਂ ਇਲਾਵਾ ਸਾਰੀਆਂ ਬਾਹਰੀ ਸਿਆਸੀ ਪਾਰਟੀਆਂ ਦੇ ਆਗੂਆਂ, ਪਾਰਟੀ ਵਰਕਰਾਂ ਜਾਂ ਚੋਣ ਪ੍ਰਚਾਰ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਜ਼ਿਲ੍ਹਾ ਛੱਡ ਕੇ ਜਾਣਾ ਪਵੇਗਾ। ਇਸ ਸਬੰਧੀ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਭੇਜ ਦਿੱਤੇ ਗਏ ਹਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧਾਂ ਹੇਠ ਹੋਟਲਾਂ, ਧਰਮਸ਼ਾਲਾ ਅਤੇ ਹੋਰ ਥਾਵਾਂ ’ਤੇ ਲਗਾਤਾਰ ਜਾਂਚ ਕੀਤੀ ਜਾਵੇਗੀ।
"ਤੁਹਾਡੀ ਸਰਕਾਰ ਇਮਾਨਦਾਰ ਹੈ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ "
ਇੱਕ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਸੀ ਕਿ 'ਆਪ' ਦੀ ਸਰਕਾਰ ਪੂਰੀ ਇਮਾਨਦਾਰ ਸਰਕਾਰ ਹੈ ਅਤੇ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਜੇਕਰ ਸਾਡਾ ਕੋਈ ਆਗੂ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪਿਛਲੇ 75 ਸਾਲਾਂ ਵਿਚ ਪੰਜਾਬ ਵਿੱਚ ਵੱਖ ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਹੁਣ ਸੁਧਾਰ ਦਾ ਕੰਮ ਸ਼ੁਰੂ ਹੋ ਗਿਆ ਹੈ। ਪਿਛਲੀਆਂ ਸਰਕਾਰਾਂ ਦੇ ਘਪਲਿਆਂ ਦਾ ਇੱਕ-ਇੱਕ ਪੈਸਾ ਵਸੂਲਿਆ ਜਾਵੇਗਾ।