Aman Arora News: ਸੰਗਰੂਰ ਜ਼ਿਲ੍ਹਾ ਅਦਾਲਤ ਨੇ ਅਮਨ ਅਰੋੜਾ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਸੰਗਰੂਰ ਕੋਰਟ ਨੇ ਦੋਵੇਂ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਦੇ ਲਈ ਸੁਰੱਖਿਅਤ ਰੱਖ ਲਿਆ ਸੀ। ਜਿਸ 'ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇ ਹੋਏ ਸਜ਼ਾ 'ਤੇ 31 ਜਨਵਰੀ ਤੱਕ ਸਟੇਅ ਲਗਾ ਦਿੱਤੀ ਗਈ ਹੈ। ਹੁਣ ਅਮਨ ਅਰੋੜਾ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਅਮਨ ਅਰੋੜਾ ਦੀ ਵਿਧਾਇਕ ਅਤੇ ਕੈਬਨਿਟ ਦੀ ਕੁਰਸੀ ਹੱਥੋਂ ਜਾਣ ਦਾ ਖ਼ਤਰਾ ਲਗਾਤਾਰ ਬਰਕਾਰ ਸੀ। ਜਿਸ ਤੋਂ ਬਾਅਦ 26 ਜਵਨਰੀ ਮੌਕੇ ਮੰਤਰੀ ਅਹੁਦੇ ਵੱਜੋਂ ਝੰਡਾ ਲਹਿਰਾਏ ਜਾਣ ਨੂੰ ਲੈਕੇ ਵੀ ਵਿਰੋਧੀ ਲਗਾਤਾਰ ਸਵਾਲ ਚੁੱਕ ਰਹੇ ਸਨ। ਜਿਸ ਤੋਂ ਉਨ੍ਹਾਂ ਨੇ ਸੁਨਾਮ ਦੀ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਸਜ਼ਾ ਤੇ ਰੋਕ ਲਗਾਉਣ ਦੀ ਪਟੀਸ਼ਨ ਪਾਈ ਸੀ।


ਦੂਜੇ ਪਾਸੇ ਅਨਿਲ ਕੁਮਾਰ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅਨੀਲ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਅਯੋਗ ਹਨ। ਅਜਿਹੇ 'ਚ ਉਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।


2008 ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਹੋ ਗਿਆ ਸੀ। ਮੰਤਰੀ ਦੇ ਜੀਜੇ ਨੇ ਇਲਜ਼ਾਮ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਉਨ੍ਹਾਂ ਦੀ ਮਾਤਾ ਸਮੇਤ ਕਈ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। 


ਇਹ ਵੀ ਪੜ੍ਹੋ: Agniveer Ajay Singh: ਅੱਜ ਖੰਨਾ 'ਚ ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਘਰ ਜਾਣਗੇ CM ਭਗਵੰਤ ਮਾਨ