Sangrur News: ਸੰਗਰੂਰ ਦੇ ਪਿੰਡ ਰੱਤੋਵਾਲ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਰਾਤ ਸਮੇਂ ਇੱਕ ਦਰਜਨ ਦੇ ਕਰੀਬ ਨੌਜਵਾਨ ਗੱਡੀਆਂ ਵਿੱਚ ਆਏ ਅਤੇ ਪਿੰਡ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।


COMMERCIAL BREAK
SCROLL TO CONTINUE READING

ਪੀੜਤ ਦਿਲਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਦੱਸਿਆ ਕਿ ਕੁੱਝ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਲਈ ਆਏ ਸਨ, ਜਿਸ ਦੀਆਂ ਤਸਵੀਰਾਂ ਪਿੰਡ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣਕੇ ਦਿਲਪ੍ਰੀਤ ਆਪਣੇ ਦੋਸਤਾਂ ਸਮੇਤ ਕਾਰ ਵਿੱਚੋਂ ਭੱਜ ਗਿਆ। ਉਸ ਨੇ ਕਿਹਾ ਕਿ ਜੇਕਰ ਅਸੀਂ ਉੱਥੋਂ ਨਾ ਭੱਜਦੇ ਤਾਂ ਸਾਡੇ ਪਿੰਡ ਦੇ ਕੁਝ ਲੋਕ ਅਤੇ ਉਸ ਨੂੰ ਸਾਥੀਆਂ ਦੇ ਸਮੇਤ ਮਾਰ ਦੇਣਾ ਸੀ। ਕਿਉਂਕਿ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਜੋ ਕਿ ਸੀਸੀਟੀਵੀ ਕੈਮਰੇ ਵਿੱਚ ਸਾਫ਼ ਦਿਖਾਈ ਦੇ ਰਹੇ ਹਨ। ਉਸ ਨੇ ਕਿਹਾ ਕਿ ਲੋਕਾਂ ਨੇ ਸਾਡੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਦਾ ਪਤੀ ਗੁਰਸੇਵਕ ਸਿੰਘ ਸ਼ਾਮਲ ਹੈ। ,ਜੋ ਕਿ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਇਹ ਸਾਰਾ ਕੰਮ ਉਸ ਦੇ ਕਹਿਣ 'ਤੇ ਕੀਤਾ ਗਿਆ ਹੈ, ਜਿਸ 'ਤੇ ਥਾਣਾ ਛਾਜਲੀ 'ਚ ਮਾਮਲਾ ਦਰਜ ਕੀਤਾ ਗਿਆ ਹੈ ਕਿ ਉਕਤ ਜਾਨਲੇਵਾ ਹਮਲਾ ਕਰਨ ਲਈ ਇਕ ਦਰਜਨ ਦੇ ਕਰੀਬ ਵਿਅਕਤੀ ਆਏ ਸਨ, ਜਿਨ੍ਹਾਂ ਨੂੰ ਜਲਦ ਕਾਬੂ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਨਹੀਂ ਤਾਂ ਅਸੀਂ ਕਿਸੇ ਵੀ ਸਮੇਂ ਅਜਿਹੀ ਸਥਿਤੀ ਦਾ ਸਾਹਮਣਾ ਕਰ ਸਕਦੇ ਹਾਂ।


ਨੌਜਵਾਨ ਦੇ ਦੋਸਤਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਕਾਰ 'ਤੇ ਵੀ ਗੋਲੀਬਾਰੀ ਦੇ ਨਿਸ਼ਾਨ ਹਨ ਕਾਰ ਦੇ ਸੀਸੀਟੀਵੀ ਕੈਮਰੇ 'ਚ ਸਭ ਕੁਝ ਨਜ਼ਰ ਆ ਰਿਹਾ ਹੈ ਅਤੇ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ ਹਨ। ਪਿੰਡ ਅਤੇ ਉਨ੍ਹਾਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਉਨ੍ਹਾਂ ਕੋਲ ਮੌਜੂਦ ਨਾਜਾਇਜ਼ ਹਥਿਆਰਾਂ ਦੀ ਜਾਂਚ ਕਰਕੇ ਜ਼ਬਤ ਕੀਤਾ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।


ਚੌਂਕੀ ਇੰਚਾਰਜ ਸਰਵਣ ਸਿੰਘ ਦਾ ਕਹਿਣਾ ਹੈ ਕਿ 112 ਨੰਬਰ 'ਤੇ ਫੋਨ ਆਇਆ ਸੀ ਕਿ ਕੁਝ ਲੋਕ ਗੱਡੀਆਂ 'ਚ ਸਵਾਰ ਹੋ ਕੇ ਪਿੰਡ 'ਚ ਹੰਗਾਮਾ ਕਰ ਰਹੇ ਹਨ, ਇਸ ਲਈ ਜਦੋਂ ਅਸੀਂ ਪਿੰਡ ਰਟੋਲਾਂ ਵਿਖੇ ਗਏ ਤਾਂ ਦੇਖਿਆ ਕਿ ਉਥੇ ਕਾਫੀ ਭੰਨਤੋੜ ਕੀਤੀ ਹੋਈ ਸੀ | ਅਤੇ ਕੁਝ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਉਕਤ ਵਿਅਕਤੀ ਦਿਲਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਕਤ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ।