ਸੰਗਰੂਰ: ਮੁੜ ਸੜਕਾਂ `ਤੇ ਕਿਸਾਨ, ਮੁੱਖ ਮੰਤਰੀ ਦੀ ਕੋਠੀ ਬਾਹਰ ਲਗਾਇਆ ਪੱਕਾ ਮੋਰਚਾ
Kisan Dharna Chief Minister Residence: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ 6 ਮਹੀਨਿਆਂ ਦਾ ਰਾਸ਼ਨ ਲੈ ਕੇ ਆਏ ਹਨ ਤੇ ਜਿੰਨਾ ਚਿਰ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋ ਤੱਕ ਧਰਨਾ ਜਾਰੀ ਰਹੇਗਾ। ਧਰਨੇ ਦੀਆਂ ਤਸਵੀਰਾਂ ਦੇਖ ਤੁਹਾਨੂੰ ਦਿੱਲੀ ਦੇ ਬਾਰਡਰਾਂ `ਤੇ ਲੱਗੇ ਕਿਸਾਨਾਂ ਦੇ ਧਰਨੇ ਦੀ ਯਾਦ ਆ ਜਾਵੇਗੀ।
ਚੰਡੀਗੜ੍ਹ- ਦਿੱਲੀ ਦੇ ਬਾਰਡਰਾਂ ਵਾਂਗ ਕਿਸਾਨਾਂ ਵੱਲੋਂ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਖੋਲ਼੍ਹ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਰਾਸ਼ਨ ਲੈ ਕੇ ਪਹੰਚੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ 6 ਮਹੀਨਿਆਂ ਦਾ ਰਾਸ਼ਨ ਉਹ ਲੈ ਕੇ ਆਏ ਹਨ ਤੇ ਜਦੋਂ ਤੱਕ ਸਰਕਾਰ ਮੰਗਾਂ ਲਾਗੂ ਨਹੀਂ ਕਰ ਦਿੰਦੀ ਉਦੋ ਤੱਕ ਧਰਨਾ ਜਾਰੀ ਰਹੇਗਾ।