Sangrur Flood News: ਮੂਨਕ ਦੇ ਘੱਗਰ 'ਚ ਆਏ ਹੜ੍ਹ ਕਾਰਨ ਹੁਣ ਤੱਕ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਮਜਦੂਰ ਦੀ ਲਾਸ਼ ਬੀਤੇ ਦਿਨੀ ਮਿਲੀ ਹੈ।
Trending Photos
Sangrur Flood News: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਬਾਅਦ ਵੀ ਜਾਰੀ ਹੈ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਮੂਨਕ ਦੇ ਘੱਗਰ 'ਚ ਆਏ ਹੜ੍ਹ ਕਾਰਨ ਹੁਣ ਤੱਕ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਮਜਦੂਰ ਦੀ ਲਾਸ਼ ਬੀਤੇ ਦਿਨੀ ਮਿਲੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜ਼ਿੰਕ ਫੈਕਟਰੀ ਵਿੱਚ ਹੜ੍ਹ ਦੇ ਪਾਣੀ ਕਾਰਣ ਦੋ ਮਜ਼ਦੂਰ ਡੁੱਬ ਗਏ ਸੀ ਅਤੇ ਇੱਕ ਨੂੰ ਬਾਹਰ ਕੱਢ ਲਿਆ ਗਿਆ ਸੀ ਪਰ ਉਸਦੀ ਵੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਇੱਕ ਲਾਪਤਾ ਸੀ ਜਿਸਦੀ ਲਾਸ਼ ਕੱਲ੍ਹ ਮਿਲ ਗਈ ਹੈ। ਮੂਨਕ ਦੇ ਇਲਾਕੇ ਵਿੱਚ ਰਾਹਤ ਕਾਰਜ ਜਾਰੀ ਹੈ ਅਤੇ ਹੜ੍ਹ ਵਰਗੇ ਹਾਲਾਤ ਕਾਰਨ ਕਈ ਸੜਕਾਂ ਰੁੜ੍ਹ ਗਈਆਂ ਹਨ ਜਿਸ ਕਰਕੇ ਕਈ ਪਿੰਡਾਂ ਦੇ ਸੰਪਰਕ ਟੁੱਟ ਗਏ ਹਨ।
ਇਹ ਵੀ ਪੜ੍ਹੋ: Patiala News: ਪਟਿਆਲਾ 'ਚ 2 ਧਿਰਾਂ ਵਿਚਾਲੇ ਹੋਈ ਝੜਪ; ਚੱਲੇ ਇੱਟਾਂ-ਪੱਥਰ ਤੇ ਗੋਲੀਆਂ, ਵੇਖੋ ਵੀਡੀਓ
ਦੂਜੇ ਪਾਸੇ ਮਾਨਸਾ ਦਾ ਸਰਦੂਲਗੜ੍ਹ ਘੱਗਰ ਦੇ ਡੁੱਬਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਹੁਣ ਮਾਨਸਾ-ਸਿਰਸਾ ਕੌਮੀ ਮਾਰਗ ’ਤੇ ਹੀ ਬੰਨ੍ਹ ਬਣਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੇ ਨਾਲ-ਨਾਲ ਲੋਕਾਂ ਨੇ ਵੀ ਇੱਥੇ ਟਰੈਕਟਰਾਂ ਰਾਹੀਂ ਮਿੱਟੀ ਪਾਉਣੀ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ 'ਚ BSF ਜਵਾਨਾਂ ਨੇ ਸੁਣੀ ਪਾਕਿਸਤਾਨੀ ਡਰੋਨ ਦੀ ਆਵਾਜ਼; ਮਿਲੀ 17 ਕਰੋੜ ਦੀ ਹੈਰੋਇਨ
ਗੌਰਤਲਬ ਹੈ ਕਿ ਸੂਬੇ ਦੇ 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁੱਲ 168 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸੂਬੇ ਵਿੱਚ ਹੁਣ ਤੱਕ 26250 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਦੂਜੇ ਪਾਸੇ ਸੂਬੇ 'ਚ ਹੜ੍ਹ ਦਾ ਖ਼ਤਰਾ ਬਰਕਰਾਰ ਹੈ, ਕਿਉਂਕਿ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਯੈਲੋ ਅਲਰਟ ਜਾਰੀ ਕੀਤਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਰਾਜ ਭਰ ਵਿੱਚ ਕੁੱਲ 437 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਕੰਮ ਕਰ ਰਹੀਆਂ ਹਨ। ਵਿਭਾਗ ਨੇ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓਪੀਡੀ ਦੀ ਕੁੱਲ ਗਿਣਤੀ 7,551 ਹੈ।