Sangrur liquor News: ਸੰਗਰੂਰ ਪ੍ਰਸ਼ਾਸਨ ਨੇ ਸ਼ਰਾਬ ਦੁਖਾਂਤ ਮਾਮਲੇ 'ਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
Trending Photos
Sangrur liquor News (ਕਿਰਤੀਪਾਲ) : ਸੰਗਰੂਰ ਪ੍ਰਸ਼ਾਸਨ ਨੇ ਸ਼ਰਾਬ ਦੁਖਾਂਤ ਮਾਮਲੇ 'ਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀ ਸੰਗਰੂਰ ਤੇ ਡੀਆਈਜੀ ਪਟਿਆਲਾ ਰੇਂਜ ਨੇ ਕਾਨਫਰੰਸ ਕਰਕੇ ਦੱਸਿਆ ਕਿ ਸ਼ਰਾਬ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਸ ਮਾਮਲੇ ਵਿੱਚ ਹੁਣ ਤੱਕ 10 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹਰ ਪਿੰਡ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੇ ਦਿਨੀਂ ਸੰਗਰੂਰ ਦੇ ਦਿੜ੍ਹਬਾ ਦੇ ਪਿੰਡ ਗੁਜਰਾਂ 'ਚ ਨਕਲੀ ਸ਼ਰਾਬ ਪੀਣ ਨਾਲ ਹੁਣ ਤੱਕ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀ ਬਿਮਾਰ ਹੋਏ ਵਿਅਕਤੀ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖ਼ਲ ਹਨ ਉਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾ ਵੀ ਪਿੰਡ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਾਂ ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿੰਡ ਦੇ ਲੋਕਾਂ ਨਾਲ ਮਿਲ ਕੇ ਗਏ ਹਨ।
ਉਸ ਦੇ ਚੱਲਦੇ ਹੀ ਅੱਜ ਡੀਸੀ ਸੰਗਰੂਰ ਤੇ ਡੀਆਈਜੀ ਪਟਿਆਲਾ ਰੇਂਜ ਨੇ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ਦੇ ਵਿੱਚ ਨਵੀਂ ਅਪਡੇਟ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤੱਕ ਗ੍ਰਿਫਤਾਰ ਮੁਲਜ਼ਮਾਂ ਦੀ ਗਿਣਤੀ 10 ਹੋ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ 302 ਦੀ ਧਾਰਾ ਹੇਠ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਦੋ ਪੁਲਿਸ ਮੁਲਾਜ਼ਮ ਵੀ ਇਸ ਮਾਮਲੇ 'ਚ ਸਸਪੈਂਡ ਕੀਤੇ ਗਏ ਹਨ ਤੇ ਉਨ੍ਹਾਂ ਉਪਰ ਜਾਂਚ ਚੱਲੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਿਸੇ ਦੇ ਨਾਲ ਕੋਈ ਵੀ ਧੱਕਾ ਨਹੀਂ ਕੀਤਾ ਜਾਵੇਗਾ ਤੇ ਧੱਕੇ ਨਾਲ ਕੋਈ ਪਰਚਾ ਨਹੀਂ ਕੀਤਾ ਜਾਵੇਗਾ। ਇਹ ਮਾਮਲਾ ਗੰਭੀਰ ਤੇ ਵੱਡਾ ਹੈ ਅਤੇ ਇਸ ਦੀ ਪੂਰੀ ਜਾਂਚ ਪੜਤਾਲ ਸਾਫ ਸੁਥਰੇ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਾਫੀ ਮਾਤਰਾ ਵਿੱਚ ਐਥਨੋਲ ਜੋ ਕਿ ਸ਼ਰਾਬ ਬਣਾਉਣ ਲਈ ਕੰਮ ਆਉਂਦਾ ਹੈ ਉਹ ਵੀ ਬਰਾਮਦ ਕੀਤਾ ਗਿਆ ਹੈ।
ਹੁਣ ਵੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਸੰਗਰੂਰ ਦੇ ਡੀਸੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਹਰ ਇੱਕ ਪ੍ਰਸ਼ਾਸਨਿਕ ਅਧਿਕਾਰੀ ਸੰਗਰੂਰ ਦੇ ਹਰ ਇੱਕ ਪਿੰਡ ਵਿੱਚ ਗਿਆ ਹੈ ਅਤੇ ਜੋ ਵੀ ਵਿਅਕਤੀ ਬਿਮਾਰ ਹੋ ਰਿਹਾ ਹੈ ਉਸ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Sangrur Poisoned Liquor News: ਹਰਪਾਲ ਚੀਮਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦਾ ਦਿੱਤਾ ਭਰੋਸਾ
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਐਕਸਾਈਜ਼ ਦੇ ਦੋ ਇੰਸਪੈਕਟਰਾਂ ਨੂੰ ਸਸਪੈਂਡ ਕੀਤਾ ਗਿਆ ਹੈ ਤੇ ਉਨ੍ਹਾਂ ਤੇ ਪ੍ਰਸ਼ਾਸਨਿਕ ਜਾਂਚ ਕੀਤੀ ਜਾਵੇਗੀ। ਇਸ 'ਚ ਕਿਸੇ ਨੇ ਵੀ ਜੋ ਢਿੱਲ ਕੀਤੀ ਹੈ ਉਸ ਉਤੇ ਪ੍ਰਸ਼ਾਸਨ ਦੀ ਪੂਰੀ ਨਜ਼ਰ ਹੈ।
ਸ਼ਰਾਬ ਪੀਣ ਨਾਲ ਜੋ ਬਿਮਾਰ ਹੋਏ ਹਨ ਉਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਡੀਕਲ ਟੀਮਾਂ ਪਿੰਡਾਂ ਵਿੱਚ ਹਨ ਤਾਂ ਜੋ ਕੋਈ ਵੀ ਵਿਅਕਤੀ ਬਿਮਾਰ ਹੋ ਰਿਹਾ ਹੈ ਉਸ ਤੋਂ ਪੁੱਛਗਿੱਛ ਕੀਤੀ ਜਾਵੇ ਕਿ ਉਨ੍ਹਾਂ ਨੇ ਨਕਲੀ ਸ਼ਰਾਬ ਤਾਂ ਨਹੀਂ ਪੀਤੀ ਸੀ।
ਇਹ ਵੀ ਪੜ੍ਹੋ : Pathankot News: ਪਠਾਨਕੋਟ 'ਚ ਪੁਲਿਸ ਨੇ ਪੰਜਾਬ-ਹਿਮਾਚਲ ਬਾਰਡਰ ਨਾਲ ਲੱਗਦੇ ਇਲਾਕੇ 'ਚ ਸਰਚ ਅਭਿਆਨ ਚਲਾਇਆ