Sangrur Lok Sabha Election Result 2024: ਲੋਕ ਸਭਾ ਹਲਕਾ ਸੰਗਰੂਰ (Lok Sabha Election Sangrur Result 2024) ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,582 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਤੀਜੇ ਨੰਬਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਅਤੇ ਬੀਜੇਪੀ ਦੇ ਅਰਵਿੰਦ ਖੰਨਾ ਚੌਥੇ ਨੰਬਰ ਉੱਤੇ ਰਹੇ । 


COMMERCIAL BREAK
SCROLL TO CONTINUE READING


ਇਹ ਉਮੀਦਵਾਰ ਚੋਣ ਮੈਦਾਨ ਵਿੱਚ ਸਨ


ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ, ਭਾਜਪਾ ਦੇ ਅਰਵਿੰਦ ਖੰਨਾ ਅਤੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ।  ਚੋਣ ਮੈਦਾਨ ਵਿੱਚ ਉਤਾਰਿਆ ਸੀ।


ਕਿੰਨੇ ਫੀਸਦ ਵੋਟਿੰਗ ਹੋਈ


ਸੰਗਰੂਰ ਲੋਕ ਸਭਾ ਹਲਕੇ ਦੀਆਂ ਕੁੱਲ ਵੋਟਾਂ 15,56,601 ’ਚੋਂ 10,06,048 ਵੋਟਾਂ ਪੋਲ ਹੋਈਆਂ ਹਨ। ਇਨ੍ਹਾਂ ’ਚੋਂ 5,48,270 ਪੁਰਸ਼ ਵੋਟਰਾਂ ਜਦੋਂ ਕਿ 4,57,759 ਮਹਿਲਾ ਵੋਟਰਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ।


ਲੋਕ ਸਭਾ ਨਤੀਜੇ 2019 (Lok Sabha Election 2019 Results)


2019 ਵਿੱਚ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਕਾਂਗਰਸ ਦੇ ਕੇਵਲ ਸਿੰਘ ਢਿੱਲੋ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਜਿਮਨੀ ਚੋਣ ਦੌਰਾਨ 'ਆਪ' ਨੂੰ ਇਸ ਸੀਟ ਤੋਂ ਹਾਰ ਦਾ ਸਹਾਮਣਾ ਕਰਨਾ ਪਿਆ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਮਾਨ ਇਸ ਸੀਟ ਤੋਂ ਜਿੱਤ ਗਏ।


ਸੰਗਰੂਰ ਸੀਟ ਦਾ ਸਿਆਸੀ ਇਤਿਹਾਸ (Sangrur Lok Sabha Seat History)


ਪੰਜਾਬ ਦਾ ਲੋਕ ਸਭਾ ਹਲਕਾ ਸੰਗਰੂਰ ਪੰਜਾਬ ਦੀ ਸਭ ਤੋਂ ਹੋਟ ਸੀਟ ਵਿੱਚ ਇੱਕ ਹੈ। ਜੇਕਰ ਗੱਲ ਸੰਗਰੂਰ ਦੀ ਗੱਲ ਕਰੀਏ ਤਾਂ ਸੰਗਰੂਰ ਪੰਜਾਬ ਦਾ ਇੱਕ ਇਤਿਹਾਸਕ ਸ਼ਹਿਰ ਹੈ ਅਤੇ ਇਹ ਮਾਲਵਾ ਖੇਤਰ ਵਿੱਚ ਪੈਂਦਾ ਹੈ। ਸੰਗਰੂਰ ਪੁਰਾਣੇ ਸਮੇਂ ਭਾਵ ਅੰਗਰੇਜ਼ਾਂ ਦੇ ਸਮੇਂ ਦੌਰਾਨ ਜੀਂਦ ਰਿਆਸਤ ਦੀ ਰਾਜਧਾਨੀ ਹੋਇਆ ਕਰਦਾ ਸੀ। ਸੰਗਰੂਰ ਲੋਕ ਸਭਾ ਹਲਕੇ ਦੇ ਜੇਕਰ ਪਿਛਲੇ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਦੋ ਵਾਰ ਤੋਂ ਲਗਾਤਾਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਬਣੇ।


ਸੰਗਰੂਰ ਲੋਕ ਸਭਾ 'ਚ ਮੌਜੂਦ ਵਿਧਾਨ ਸਭਾ ਹਲਕੇ


ਸੰਗਰੂਰ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ( ਸੰਗਰੂਰ, ਧੂਰੀ, ਮਲੇਰਕੋਟਲਾ, ਸੁਨਾਮ, ਦਿੜਬਾ, ਬਰਨਾਲਾ, ਲਹਿਰਾਗਾਗਾ, ਮਹਿਲਕਲਾਂ ਅਤੇ ਭਦੌੜ) ਹਨ। ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਇਸ ਲੋਕਸਭਾ ਹਲਕੇ ਅੰਦਰ ਪੈਦੀਆਂ ਸਾਰੀਆਂ ਦੀਆਂ ਸਾਰੀਆਂ ਸੀਟਾਂ 'ਤੇ ਹੁੰਝਾ ਫੇਰ ਜਿੱਤ ਹਾਸਲ ਕੀਤੀ।