Simranjit Singh Mann Twitter: ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਬੰਦ! ਜਾਣੋ ਕਿਉਂ
Simranjit Singh Mann Twitter: ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖਾਤਾ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ (Simranjit Singh Mann)ਨੇ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਇਸ ਦਾ ਤਿੱਖਾ ਪ੍ਰਤੀਕਰਮ ਹੋਵੇਗਾ।
Simranjit Singh Mann Twitter: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਦਾ ਟਵਿੱਟਰ ਅਕਾਊਂਟ ਥੋੜੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸਿਮਰਨਜੀਤ ਸਿੰਘ ਮਾਨ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪੁਲਿਸ ਵੱਲੋਂ ਪੁਲਿਸ ਐਨਕਾਊਂਟਰ ਦਾ ਖ਼ਦਸ਼ਾ ਜ਼ਾਹਿਰ ਕਰਨ ਦੀ ਵੀਡੀਓ ਜਾਰੀ ਕੀਤੀ ਸੀ।
ਇਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖਾਤਾ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ (Simranjit Singh Mann)ਨੇ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਇਸ ਦਾ ਤਿੱਖਾ ਪ੍ਰਤੀਕਰਮ ਹੋਵੇਗਾ।
ਇਹ ਵੀ ਪੜ੍ਹੋ: ਰਾਮਲੀਲਾ ਮੈਦਾਨ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ! ਵੇਖੋ ਜਾਮ ਤੋਂ ਬਚਣ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਛਾਪੇਮਾਰੀ ਲਗਾਤਾਰ ਜਾਰੀ ਹੈ। 18 ਮਾਰਚ ਨੂੰ, ਮਾਨ ਨੂੰ ਕਥਿਤ ਤੌਰ 'ਤੇ ਪੱਤਰਕਾਰਾਂ ਨੂੰ ਇਹ ਕਹਿੰਦੇ ਸੁਣਿਆ ਗਿਆ ਸੀ ਕਿ ਅੰਮ੍ਰਿਤਪਾਲ ਅਤੇ ਉਸਦੇ ਸਹਿਯੋਗੀਆਂ ਵਿਰੁੱਧ ਕਾਰਵਾਈ ਕੇਂਦਰ ਦੇ ਇਸ਼ਾਰੇ 'ਤੇ ਹੋਈ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੇਂਦਰ ਦੀ ਤਰਫੋਂ ਕੰਮ ਕਰ ਰਹੀ ਸੀ।