Sangrur Poisonous Liquor Case: ਸੰਗਰੂਰ `ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਮੌਤਾਂ ਦਾ ਆਂਕੜਾ 16 ਤੋਂ ਪਾਰ, 31 ਦਾ ਹੋ ਰਿਹਾ ਇਲਾਜ
Sangrur Poisonous Liquor Case: ਦੋ ਦਿਨ ਪਹਿਲਾਂ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਜਾਂਚ ਰਿਪੋਰਟ ਮੰਗੀ ਸੀ।
Sangrur Poisonous Liquor Case: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਵਿੱਚ ਸ਼ੁਰੂ ਹੋਇਆ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨੀ ਸੁਨਾਮ ਵਿੱਚ ਇਸ ਸ਼ਰਾਬ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਸੱਤ ਵਿਅਕਤੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ ਅਤੇ 31 ਦਾ ਇਲਾਜ ਚੱਲ ਰਿਹਾ ਹੈ।
ਸੰਗਰੂਰ ਜ਼ਿਲ੍ਹੇ 'ਚ ਮੌਤਾਂ ਦਾ (Sangrur Poisonous Liquor Case) ਸਿਲਸਿਲਾ ਜਾਰੀ ਹੈ। ਹਾਲ ਹੀ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਰਿਪੋਰਟ ਜਾਰੀ ਕੀਤੀ ਜਿਸ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਬਾਰੇ ਜਾਣਕਾਰੀ ਦਿੱਤੀ ਹੈ। ਸ਼ੁੱਕਰਵਾਰ ਨੂੰ 10 ਹੋਰ ਲੋਕਾਂ ਦੀ ਮੌਤ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਪਟਿਆਲਾ ਵਿੱਚ ਹੁਣ ਤੱਕ 31 ਲੋਕ ਜ਼ੇਰੇ ਇਲਾਜ ਹਨ। ਜਿਨ੍ਹਾਂ ਵਿੱਚ ਜ਼ਿਆਦਾਤਰ ਲੋਕ ਸੁਨਾਮ ਹਲਕੇ ਅਧੀਨ ਪੈਂਦੇ ਟੀ.ਵੀ ਰਵਿਦਾਸਪੁਰਾ ਦੇ ਵਸਨੀਕ ਹਨ
ਵੇਖੋ ਸੂਚੀ
ਹੁਣ ਤੱਕ ਰਿਪੋਰਟ ਹੋੲ ਕੁੱਲ ਮਰੀਜ਼ਾਂ ਦੀ ਗਿਣਤੀ | 33 |
ਸਿਵਲ ਹਸਪਤਾਲ ਸੰਗਰੂਰ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤੇ ਮਰੀਜ਼ਾਂ ਦੀ ਗਿਣਤੀ- | 16 |
ਪ੍ਰਾਈਵੇਟ ਹਸਪਤਾਲਾਂ ਤੋਂ ਸਿੱਧੇ ਤੌਰ ਤੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਰੈਫਰ ਮਰੀਜ਼ਾਂ ਦੀ ਗਿਣਤੀ | 2 |
ਕੁੱਲ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਮਰੀਜ਼ | 2 |
ਮੌਤਾਂ ਦੀ ਗਿਣਤੀ
ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈਆਂ ਮੌਤਾਂ ਦੀ ਗਿਣਤੀ-6
ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਹੋਈਆਂ ਮੌਤਾਂ ਦੀ ਗਿਣਤੀ-5
ਸਿਵਲ ਹਸਪਤਾਲ ਸੁਨਾਮ ਵਿਖੇ ਹੋਈ ਮੌਤਾਂ ਦੀ ਗਿਣਤੀ-5
ਹੁਣ ਤੱਕ ਕੁੱਲ ਹੋਈਆਂ ਮੌਤਾਂ ਦੀ ਗਿਣਤੀ-16
ਇਹ ਵੀ ਪੜ੍ਹੋ: Sunam Poisoned Liquor: ਸੰਗਰੂਰ ਤੋਂ ਬਾਅਦ ਹੁਣ ਸੁਨਾਮ 'ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 2 ਲੋਕਾਂ ਦੀ ਮੌਤ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਵਿੱਚ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਦੌਰਾਨ ਡੀਸੀ ਜਤਿੰਦਰ ਜੋਰਾਵਾਲ ਦਾ ਕਹਿਣਾ ਹੈ ਕਿ ਹਾਈ ਪਾਵਰ ਜਾਂਚ ਕਮੇਟੀ ਰਾਤ ਜਾਂ ਸਵੇਰ ਤੱਕ ਰਿਪੋਰਟ ਸੌਂਪੇਗੀ। ।ਰਿਪੋਰਟ ਅਨੁਸਾਰ ਕਾਰਵਾਈ ਲਈ ਸਿਫਾਰਸ਼ਾਂ ਸਰਕਾਰ ਨੂੰ ਭੇਜੀਆਂ ਜਾਣਗੀਆਂ।
ਇਹ ਵੀ ਪੜ੍ਹੋ: Sangrur Alcohol Case: ਸੰਗਰੂਰ ਵਿੱਚ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 8 ਹੋਈ