Punjabi Boy Dead in Canada: ਲਗਾਤਾਰ ਵਿਦੇਸ਼ਾਂ ਵਿੱਚ ਨੌਜਵਾਨਾਂ ਦੀਆਂ ਹਾਰਟ ਅਟੈਕ ਨਾਲ ਹੋ ਰਹੀਆਂ ਮੌਤਾਂ ਦੇ ਵਿੱਚ ਇੱਕ ਹੋਰ ਨਾਮ ਜੁੜ ਗਿਆ ਹੈ। ਕੈਨੇਡਾ ਤੋਂ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਾਰਟ ਅਟੈਕ ਨਾਲ (Punjabi Boy Dead in Canada) ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਨੌਜਵਾਨ ਦੇ ਮੌਤ ਦੀ ਖ਼ਬਰ ਨੌਜਵਾਨ ਦੇ ਮਾਮੇ ਦੇ ਮੁੰਡੇ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਸੀ। ਮ੍ਰਿਤਕ ਨੌਜਵਾਨ ਪਿਛਲੇ 4 ਸਾਲ ਤੋਂ ਆਪਣੇ ਮਾਮੇ ਦੇ ਮੁੰਡੇ ਕੋਲ ਹੀ ਰਹਿ ਰਿਹਾ ਸੀ। ਦੱਸ ਦੇਈਏ ਕਿ ਪਿਛਲੇ ਕਾਫ਼ੀ ਸਮੇਂ ਤੋਂ( Punjabi Boy Dead in Canada) ਲਗਾਤਾਰ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਰਹੀ ਹੈ। ਫਿਲਹਾਲ ਇਹਨਾਂ ਮੌਤਾਂ ਦਾ ਕੋਈ ਕਾਰਨ ਪਤਾ ਨਹੀਂ ਲੱਗ ਸਕਿਆ ਹੈ। 


ਇਹ ਵੀ ਪੜ੍ਹੋ: ਅਦਾਕਾਰ ਰਾਖੀ ਸਾਵੰਤ ਦਾ ਛਲਕਿਆ ਦਰਦ! ਪਤੀ ਨੂੰ ਤਲਾਕ ਦੇਣ ਤੋਂ ਕੀਤਾ ਇਨਕਾਰ ਤੇ ਪਰਿਵਾਰ ਬਾਰੇ ਕੀਤੇ ਹੈਰਾਨੀਜਨਕ ਖੁਲਾਸੇ

ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਨੌਜਵਾਨ ਕਰੀਬ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਪਰਿਵਾਰ (Punjabi Boy Dead in Canada)ਦੇ ਦੁਖੀ ਹੋਣ ਦੇ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।