Contract Workers Protest: ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ 26 ਸਤੰਬਰ ਨੂੰ ਰੋਸ ਰੈਲੀ ਕਰਨ ਦਾ ਕੀਤਾ ਐਲਾਨ
Advertisement
Article Detail0/zeephh/zeephh1885694

Contract Workers Protest: ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ 26 ਸਤੰਬਰ ਨੂੰ ਰੋਸ ਰੈਲੀ ਕਰਨ ਦਾ ਕੀਤਾ ਐਲਾਨ

Contract Workers Protest: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਰੋਸ ਵਜੋਂ ਸੰਘਰਸ਼ ਦਾ ਐਲਾਨ ਕੀਤਾ ਹੈ।

Contract Workers Protest: ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ 26 ਸਤੰਬਰ ਨੂੰ ਰੋਸ ਰੈਲੀ ਕਰਨ ਦਾ ਕੀਤਾ ਐਲਾਨ

Contract Workers Protest:  ਭਾਰਤ ਸਰਕਾਰ ਵੱਲੋਂ ਕੋਰੋਨਾ ਕਾਲ ਦੇ ਸਮੇਂ ਦੌਰਾਨ ਰਾਜ ਸਰਕਾਰਾਂ ਨੂੰ ਆਪਣੇ ਨਵੇਂ ਲੇਬਰ ਕਾਨੂੰਨ ਬਣਾਉਣ ਦੇ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਨੇ ਕਿਰਤੀ-ਮਜ਼ਦੂਰ ਵਰਗ ਨੂੰ ਰਾਹਤ ਦੇਣ ਦੀ ਬਜਾਏ ਲੇਬਰ ਕਾਨੂੰਨਾਂ ਵਿੱਚ ਸੋਧ ਕਰਕੇ ਮਜ਼ਦੂਰ ਦੇ ਕੰਮ ਕਰਨ ਦੀ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਲਈ ਪੰਜਾਬ ਸਰਕਾਰ ਦੇ ਲੇਬਰ ਵਿਭਾਗ ਵੱਲੋਂ ਮਿਤੀ 20-09-2023 ਨੂੰ ਇੱਕ ਨੋਟੀਫਿਕੇਸ਼ਨ ਨੰਬਰ ਈ-517838/943 ਜਾਰੀ ਕਰਕੇ ਕਿਰਤੀਆਂ ਦੇ ਵਿਰੋਧ ਵਿੱਚ ਫ਼ੈਸਲਾ ਲਿਆ ਗਿਆ ਹੈ।

ਇਸ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮੁੱਢੋ ਰੱਦ ਕਰਦੇ ਹੋਏ ਕਿਰਤੀਆਂ ਦੇ ਵਿਰੋਧ ’ਚ ਲਏ ਮਾਰੂ ਫ਼ੈਸਲੇ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਅੱਜ ਇਥੇ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਉਪਰੋਕਤ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਮਈ ਦਿਵਸ ਦੇ ਮਹਾਨ ਸ਼ਹੀਦਾਂ ਵੱਲੋਂ ਸਾਲਾਂਬੱਧੀ ਅਰਸ਼ੇ ਤੱਕ ਲੜੇ ਸੰਘਰਸ਼ਾਂ ਦੀ ਬਦੌਲਤ ਕਿਰਤੀ-ਮਜ਼ਦੂਰ ਦੇ ਕੰਮ ਕਰਨ ਲਈ 8 ਘੰਟੇ ਕੰਮ ਦਿਹਾੜੀ ਤੈਅ ਕਰਵਾਈ ਗਈ ਸੀ ਪਰ ਹੁਣ ਮੌਜੂਦਾ ਸਰਕਾਰ ਵੱਲੋਂ ਕਿਰਤੀਆਂ ਖ਼ਿਲਾਫ਼ ਹਮਲਾ ਕਰਕੇ ਦਿਹਾੜੀ 12 ਘੰਟੇ ਕੰਮ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਕੰਮ ਕਰਨ ਦਾ ਸਮਾਂ ਵਧਾ ਦਿੱਤਾ ਗਿਆ ਹੈ।

 ਇਹ ਫ਼ੈਸਲਾ ਪੰਜਾਬ ਦੇ ਸਿਰਫ਼ ਠੇਕਾ ਮੁਲਾਜ਼ਮਾਂ ਦੇ ਵਿਰੋਧ ਲਈ ਹੀ ਨਹੀਂ ਹੈ, ਬਲਕਿ ਇਹ ਪੂਰੇ ਹਿੰਦੁਸਤਾਨ ਦੇ ਸਾਰੇ ਕਿਰਤੀ ਮਜ਼ਦੂਰਾਂ ਵਾਸਤੇ ਇੱਕ ਚੁਣੌਤੀ ਹੈ ਕਿਉਂਕਿ ਜਿਹੜੇ ਅੱਜ ਤੱਕ ਮਹਾਨ ਸ਼ਹੀਦਾਂ ਦੇ ਵਾਰਸ ਮੰਨ ਕੇ ਉਨ੍ਹਾਂ ਦੀ ਵਿਚਾਰਧਾਰਾਂ ਉਤੇ ਚੱਲਣ ਦਾ ਪ੍ਰਣ ਕਰਦੇ ਰਹੇ ਹਨ, ਅੱਜ ਉਹੀ ਕਿਰਤੀ-ਮਜ਼ਦੂਰ ਵਿਰੋਧੀ ਤੇ ਕਾਰਪੋਰੇਟਰਾਂ ਦੇ ਹਿੱਤਾਂ ਲਈ ਨੀਤੀਆਂ ਲਾਗੂ ਕਰ ਰਹੇ ਹਨ।

ਇਨ੍ਹਾਂ ਕਿਰਤੀ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਦੇ ਨਾਲ-ਨਾਲ 8 ਘੰਟੇ ਕੰਮ ਦਿਹਾੜੀ ਸਮੇਤ ਤਮਾਮ ਲੇਬਰ ਕਾਨੂੰਨਾਂ ਦੀ ਰਾਖੀ ਕਰਨ ਦਾ ਸਵਾਲ ਸਾਡੇ ਸਾਹਮਣੇ ਸਭ ਤੋਂ ਵੱਧ ਪ੍ਰਮੁੱਖ ਹੈ। ਜਿਸ ਸਬੰਧ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ 26 ਸਤੰਬਰ ਨੂੰ ਸਾਰੇ ਪੰਜਾਬ ਦੇ ਅੰਦਰ ਸਰਕਾਰ ਦੇ ਇਸ ਹਮਲੇ ਵਿਰੁੱਧ ਰੈਲੀਆਂ ਤੇ ਰੋਸ ਮਾਰਚ ਕਰਨ ਉਪਰੰਤ ਮਜ਼ਦੂਰ ਵਿਰੋਧੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਭਵਿੱਖ ਵਿੱਚ ਇਸਨੂੰ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਸੰਘਰਸ਼ ਲੜਨ ਦਾ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਉਪਰੋਕਤ ਯੂਨੀਆਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਕੁਤਬੇਵਾਲ, ਹਾਕਮ ਸਿੰਘ ਧਨੇਠਾ, ਰੁਪਿੰਦਰ ਸਿੰਘ ਫਿਰੋਜਪੁਰ, ਜਗਰੂਪ ਸਿੰਘ ਗੁਰਦਾਸਪੁਰ, ਮਨਪ੍ਰੀਤ ਸਿੰਘ ਮਲੇਰਕੋਟਲਾ, ਸੰਦੀਪ ਖਾਂ ਬਠਿੰਡਾ, ਪ੍ਰਦੂਮਣ ਸਿੰਘ ਅਮਿ੍ਰਤਸਰ, ਉਂਕਾਰ ਸਿੰਘ ਹੁਸ਼ਿਆਰਪੁਰ, ਸੁਰਿੰਦਰ ਸਿੰਘ ਮਾਨਸਾ, ਬਲਜੀਤ ਭੱਟੀ ਮੁਕਤਸਰ, ਤਰਜਿੰਦਰ ਮਾਨ ਪਠਾਨਕੋਟ, ਗੁਰਵਿੰਦਰ ਬਾਠ ਤਰਨਤਾਰਨ, ਜਸਵੀਰ ਜਿੰਦਬੜੀ ਰੋਪੜ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.) ਵੱਲੋਂ ਵੀ ਐਲਾਨ ਕੀਤਾ ਗਿਆ ਹੈ ਕਿ 26 ਸਤੰਬਰ 2023 ਦਿਨ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਬ੍ਰਾਂਚ ਪੱਧਰ ’ਤੇ ਰੋਹ ਭਰਪੂਰ ਵਿਰੋਧ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦੇ ਲੇਬਰ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਜੇ ਇਹ ਕਿਰਤੀ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਸ਼ੁਰੂ ਕੀਤੇ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਲੋੜ ਪੈਣ ’ਤੇ ਮਜਬੂਰਨ ਤੇਜ਼ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : Asian Games 2023 Updates: ਭਾਰਤ ਨੇ ਏਸ਼ੀਆਈ ਖੇਡਾਂ 'ਚ ਕੀਤੀ ਸ਼ਾਨਦਾਰ ਸ਼ੁਰੂਆਤ, ਜਿੱਤੇ 5 ਤਗਮੇ

Trending news