Ludhiana News: ਨਿਗਮ ਵਿੱਚ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੀਤ ਸਿੰਘ ਮੁੰਡੀਆਂ ਪੁੱਜੇ।
Trending Photos
Ludhiana News: ਲੁਧਿਆਣਾ ਨਗਰ ਨਿਗਮ ਵਿੱਚ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੀਤ ਸਿੰਘ ਮੁੰਡੀਆਂ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਨਵੇਂ ਸਾਲ ਦੀ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੱਕੇ ਹੋਣ ਤੋਂ ਰਹਿੰਦੇ ਸਫ਼ਾਈ ਕਰਮਚਾਰੀਆਂ ਨੂੰ ਜਲਦ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਸਮਾਰਟ ਬਣਾਉਣ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਲੁਧਿਆਣਾ ਦੀ ਨਗਰ ਨਿਗਮ ਜ਼ੋਨ ਏ ਵਿੱਚ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਨਵੇਂ ਸਾਲ ਦੇ ਪਹਿਲੇ ਦਿਨ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਸਮਾਗਮ ਕਰਵਾਇਆ ਗਿਆ ਜਿੱਥੇ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ 'ਚ ਨਤਮਸਤਕ ਹੋਏ।
ਇਸ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਮਿਊਂਸੀਪਲ ਕਰਮਚਾਰੀ ਦਲ ਦੇ ਮੁਲਾਜ਼ਮ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਨਵੇਂ ਸਾਲ ਦੀ ਸਭ ਨੂੰ ਮੁਬਾਰਕਬਾਦ ਦਿੱਤੀ।
ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੁਧਿਆਣੇ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਉੱਥੇ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਵਿੱਚ ਕੱਚੇ ਤੌਰ ਉਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕੀਤਾ ਗਿਆ। ਜਿਹੜੇ ਮੁਲਾਜ਼ਮ ਹਾਲੇ ਪੱਕੇ ਨਹੀਂ ਹੋਏ ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਲਦ ਪੱਕਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕੋ ਏਜੰਡਾ ਹੈ ਕਿ ਲੁਧਿਆਣਾ ਉਨ੍ਹਾਂ ਦੀ ਕਰਮ ਭੂਮੀ ਹੈ ਇਸ ਨੂੰ ਸੋਹਣਾ ਅਤੇ ਸਾਫ ਸੁਥਰਾ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਰਮਚਾਰੀ ਦਲ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ। ਜਲਦੀ ਉਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ। ਇਸ ਤਰ੍ਹਾਂ ਸਫਾਈ ਕਰਮਚਾਰੀਆਂ ਕੋਲ ਜੋ ਸਫਾਈ ਕਿੱਟ ਦੀ ਕਮੀ ਹੈ ਉਸ ਲਈ ਜਲਦੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀ ਨਵੇਂ ਸਾਲ ਦੀ ਸਭ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਕੁਝ ਸਮੱਸਿਆਵਾਂ ਸਫ਼ਾਈ ਕਰਮਚਾਰੀ ਦਲ ਦੇ ਆਗੂਆਂ ਨੇ ਦੱਸੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਲਦ ਹੱਲ ਕੀਤਾ ਜਾਵੇਗਾ।
ਕੇਂਦਰੀ ਹਲਕੇ ਦੇ ਵਿਧਾਇਕ ਨੇ ਕਿਹਾ ਕਿ 936 ਦੇ ਕਰੀਬ ਉਹ ਸਫਾਈ ਕਰਮਚਾਰੀ ਹਨ ਜਿਨ੍ਹਾਂ ਦੀ ਓਵਰਏਜ਼ ਹੋ ਚੁੱਕੀ ਹੈ ਉਨ੍ਹਾਂ ਨੂੰ ਵੀ ਜਲਦ ਪੱਕਿਆ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਿਊਂਸੀਪਲ ਕਰਮਚਾਰੀ ਦਲ ਦੇ ਸਰਪ੍ਰਸਤ ਵਿਜੇ ਦਾਨ ਨੇ ਕਿਹਾ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਸਾਹਮਣੇ ਕੁਝ ਮੰਗਾਂ ਰੱਖੀਆਂ ਗਈਆਂ ਤੇ ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਜਲਦੀ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।