ਚੰਡੀਗੜ੍ਹ: ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦੀ ਦੇਰ ਰਾਤ ਮੌਤ ਹੋ ਗਈ। ਦਲਬੀਰ ਕੌਰ ਦਾ ਬੀਤੀ ਰਾਤ ਨੂੰ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।


COMMERCIAL BREAK
SCROLL TO CONTINUE READING

ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ।


ਦਲਬੀਰ ਕੌਰ 'ਤੇ ਇਕ ਫਿਲਮ ਵੀ ਬਣੀ ਸੀ, ਜਿਸ 'ਚ ਦਲਬੀਰ ਕੌਰ ਦੀ ਭੂਮਿਕਾ ਐਸ਼ਵਰਿਆ ਰਾਏ ਨੇ ਨਿਭਾਈ ਸੀ। 


ਜ਼ਿਕਰਯੋਗ ਹੈ ਕਿ ਦਲਬੀਰ ਕੌਰ ਦੇ ਭਰਾ ਸਰਬਜੀਤ ਸਿੰਘ ਦੀ ਲਾਹੌਰ ਦੀ ਲਖਰਤ ਜੇਲ੍ਹ ਵਿੱਚ ਕਥਿਤ ਤੌਰ 'ਤੇ ਕੈਦੀਆਂ ਵੱਲੋਂ ਤਸ਼ਦੱਦ ਕਾਰਨ ਮੌਤ ਹੋ ਗਈ ਸੀ। ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲਾ ਸੀ।