SGPC News: ਕਤਰ `ਚ ਭਾਰਤੀ ਦੂਤਾਵਾਸ ਨੂੰ ਸੌਂਪੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ; ਐਸਜੀਪੀਸੀ ਨੇ ਕੀਤਾ ਧੰਨਵਾਦ
SGPC News: ਕਤਰ ਦੇ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਦੋਹਾ ਵਿੱਚ ਸਥਿਤ ਭਾਰਤੀ ਦੂਤਾਵਾਸ ਨੂੰ ਸੌਂਪ ਦਿੱਤੇ ਹਨ।
SGPC News: ਇੱਕ ਭਾਰਤੀ ਨਾਗਰਿਕ ਵੱਲੋਂ ਬਿਨਾਂ ਮਨਜ਼ੂਰੀ ਤੋਂ ਧਾਰਮਿਕ ਸੰਸਥਾ ਚਲਾਉਣ ਦੇ ਮਾਮਲੇ ਵਿੱਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਕਤਰ ਦੇ ਅਧਿਕਾਰੀਆਂ ਨੇ ਦੋਹਾ ਵਿੱਚ ਸਥਿਤ ਭਾਰਤੀ ਦੂਤਾਵਾਸ ਨੂੰ ਸੌਂਪ ਦਿੱਤੇ ਹਨ। ਦੂਤਾਵਾਸ ਦੇ ਅਧਿਕਾਰੀਆਂ ਨੇ ਇਸ ਲਈ ਦੋਹਾ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਹ ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਦੇ ਯਤਨਾਂ ਨਾਲ ਕਤਰ ਦੀ ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਦੀ ਵਾਪਸੀ ਦਾ ਸਵਾਗਤ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਕਿ ਇਨ੍ਹਾਂ ਸਰੂਪਾਂ ਨੂੰ ਭਾਰਤ ਲਿਆਂਦਾ ਜਾਵੇ।
ਇਸ ਸਬੰਧੀ ਭਾਰਤੀ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਈ-ਮੇਲ ਰਾਹੀਂ ਭੇਜੀ ਗਈ ਸੂਚਨਾ ਤੋਂ ਬਾਅਦ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਦੇਖਦਿਆਂ ਗੰਭੀਰਤਾ ਨਾਲ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਕਿਉਂਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਮਾਮਲੇ 'ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪਾਂ ਨੂੰ ਭਾਰਤ ਲਿਆਉਣ ਲਈ ਅਗਲੇਰੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਤਰ ਦੀ ਦੋਹਾ ਪੁਲਿਸ ਤੋਂ ਵਾਪਸ ਲਏ ਗਏ ਪਵਿੱਤਰ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ ਤਾਂ ਜੋ ਇਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ।
ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਤਰ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਜੈਸਵਾਲ ਨੇ ਕਿਹਾ, "ਸਾਡੇ ਦੂਤਾਵਾਸ ਨੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੇ ਦਾਇਰੇ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ।" ਕਾਬਿਲੇਗੌਰ ਹੈ ਕਿ 23 ਅਗਸਤ ਨੂੰ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਕਤਰ ਦੇ ਸਿੱਖਾਂ ਨੂੰ ਗੁਰਦੁਆਰਿਆਂ ਦੀ ਸਥਾਪਨਾ ਕਰਨ ਦੀ ਇਜਾਜ਼ਤ ਦੇਣ ਦਾ ਮੁੱਦਾ ਉਠਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਉਹ ਆਪਣੇ ਧਰਮ ਦੀ ਆਜ਼ਾਦੀ ਨਾਲ ਅਭਿਆਸ ਕਰ ਸਕਣ।