Barnala Sarpanch Candidate/ ਦਵਿੰਦਰ ਸ਼ਰਮਾ: ਸਰਪੰਚ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਉਮੀਦਵਾਰ ਸਰਕਾਰ 'ਤੇ ਗੰਭੀਰ ਦੋਸ਼ ਲਗਾ ਰਹੇ ਹਨ, ਅਜਿਹਾ ਹੀ ਇਕ ਮਾਮਲਾ ਬਰਨਾਲਾ ਦੇ ਪਿੰਡ ਚੀਮਾ ਤੋਂ ਸਾਹਮਣੇ ਆਇਆ ਹੈ, ਜਿਸ ਦੇ ਵਿਰੋਧ 'ਚ ਸਰਪੰਚ ਉਮੀਦਵਾਰ ਨਿਰੰਜਨ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ।


COMMERCIAL BREAK
SCROLL TO CONTINUE READING

ਦਰਅਸਲ ਇਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ, ਉਹ ਪੈਟਰੋਲ ਦੀ ਬੋਤਲ ਲੈ ਕੇ ਗਿਆ ਅਤੇ ਉਸ ਦੇ ਸਮਰਥਕ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਦੇਖੇ ਗਏ।


ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਨਿਰੰਜਨ ਸਿੰਘ ਨੇ ਪਿੰਡ ਦੇ ਹੀ ਇੱਕ ਵਿਅਕਤੀ ਸਮੇਤ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪਹਿਲਾਂ ਵੀ ਬਲਾਕ ਸਮਿਤੀ ਮੈਂਬਰ ਰਹਿ ਚੁੱਕਾ ਹੈ ਅਤੇ ਉਸ ਉੱਤੇ ਕੋਈ ਕਰਜ਼ਾ ਨਹੀਂ ਸੀ। ਉਹ ਸਾਰੇ ਕੰਮ ਪੂਰੇ ਕਰਦਾ ਹੈ। ਪਰ ਬੀਤੇ ਦਿਨ ਉਨ੍ਹਾਂ ਨੂੰ ਵਿਭਾਗ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋ ਗਈ ਹੈ ਜਿਸ ਕਾਰਨ ਅੱਜ ਉਸ ਨੇ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ਤੋਂ ਪੈਟਰੋਲ ਦੀ ਬੋਤਲ ਚੁੱਕ ਕੇ ਆਪਣੇ ਨਾਲ ਹੋਈ ਧੱਕਾਸ਼ਾਹੀ ਸਬੰਧੀ ਇਨਸਾਫ਼ ਦੀ ਮੰਗ ਕੀਤੀ।


ਇਹ ਵੀ ਪੜ੍ਹੋ: Batala Firing Case: ਹਰਦੋਰਵਾਲ ਕਲਾਂ 'ਚ ਚੱਲੀ ਗੋਲੀ, ­ਹਮਲਾਵਰਾਂ ਨੇ ਘਰ 'ਤੇ ਕੀਤਾ ਹਮਲਾ, ਪਰਿਵਾਰ 'ਚ ਦਹਿਸ਼ਤ ਦਾ ਮਾਹੌਲ ­
 


ਪੀੜਤ ਨਿਰੰਜਨ ਸਿੰਘ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਪ੍ਰਸ਼ਾਸਨਿਕ ਅਧਿਕਾਰੀ ਅਤੇ ਪਿੰਡ ਦਾ ਇੱਕ ਵਿਅਕਤੀ ਜ਼ਿੰਮੇਵਾਰ ਹੋਵੇਗਾ। ਸਾਰਾ ਪਿੰਡ ਉਸ ਦੇ ਨਾਲ ਹੈ ਪਰ ਉਸ ਦੀ ਨਾਮਜ਼ਦਗੀ ਜਾਣਬੁੱਝ ਕੇ ਰੱਦ ਕੀਤੀ ਗਈ ਹੈ ਅਤੇ ਕੁਝ ਲੋਕਾਂ ਦੀ ਮਿਲੀਭੁਗਤ ਹੈ ਜੋ ਉਹਨਾਂ ਜਿੱਤ ਤੋਂ ਨਾਰਾਜ਼ ਹੈ।


ਨਿਰੰਜਨ ਸਿੰਘ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ ਅਤੇ ਮੰਗ ਕੀਤੀ ਕਿ ਜਦੋਂ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਦਾ ਉਹ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਨਹੀਂ ਉਤਰੇਗਾ। ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਮਾਮਲੇ ਨੂੰ ਹੱਲ ਲਈ ਯਤਨਸ਼ੀਲ ਸਨ।


ਇਹ ਵੀ ਪੜ੍ਹੋ:Amritsar Protest: 'ਆਪ' ਵਿਧਾਇਕ ਜਸਵਿੰਦਰ ਰਮਦਾਸ ਨੇ ਪੁਲਿਸ ਖਿਲਾਫ਼ ਕੀਤਾ ਧਰਨਾ, ਜਾਣੋ ਪੂਰਾ ਮਾਮਲਾ