Sarvan Singh Pandher/ਕਮਲਦੀਪ ਸਿੰਘ:  ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ਵਿੱਚ ਰੈਲੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਗੁਰਦਾਸਪੁਰ ਅਤੇ ਜਲੰਧਰ ਵਿੱਚ ਰੈਲੀ ਕੀਤੀ ਜਾਵੇਗੀ, ਇਸ ਉੱਤ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੋਲਦਿਆਂ ਕਿਹਾ ਕੀ ਬੀਤੇ ਦਿਨੀਂ ਵੀ ਸਾਡੇ ਕਿਸਾਨਾਂ ਵੱਲੋਂ ਪ੍ਰਧਾਨਮੰਤਰੀ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਅੱਜ ਵੀ ਸਾਡੇ ਕਿਸਾਨ ਵੱਖ -ਵੱਖ ਥਾਵਾਂ ਤੋਂ ਰਵਾਨਾ ਹੋਣਗੇ ਤਾਂ ਕੀ ਪ੍ਰਧਾਨਮੰਤਰੀ ਤੋਂ ਕਿਸਾਨਾਂ ਪ੍ਰਤੀ ਸਵਾਲ ਕੀਤੇ ਜਾ ਸਕਣ ਪਰ ਭਾਜਪਾ ਦੇ ਕਿਸੇ ਵੀ ਆਗੂ ਕੋਲ ਸਾਡੇ ਕਿਸਾਨਾਂ ਪ੍ਰਤੀ ਕੋਈ ਜਵਾਬ ਨਹੀਂ ਹੈਂ।


COMMERCIAL BREAK
SCROLL TO CONTINUE READING

ਅੱਜ ਸਾਡਾ ਮੋਰਚਾ 102 ਦਿਨ ਤੱਕ ਪਹੁੰਚ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਹੈ। ਦੱਸਣ ਯੋਗ ਹੈ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਬੁੱਧਵਾਰ ਨੂੰ 102 ਦਿਨ ਪੂਰੇ ਹੋ ਗਏ।


ਕਿਸਾਨ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ, ਜਦੋਂ ਉਨ੍ਹਾਂ ਦੇ 'ਦਿੱਲੀ ਚਲੋ' ਮਾਰਚ ਨੂੰ ਸੁਰੱਖਿਆ ਬਲਾਂ ਨੇ ਅੱਗੇ ਜਾਣ ਤੋਂ ਰੋਕ ਦਿੱਤਾ ਸੀ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਖ ਵੱਖ ਥਾਵਾਂ ਤੋਂ ਕਿਸਾਨਾਂ ਨੂੰ ਆਉਣ ਦੀ ਅਪੀਲ ਕੀਤੀ ਹੈ।  ਇਸ ਦੇ ਨਾਲ ਹੀ ਕਿਹਾ ਕਿ ਸਾਡਾ ਧਰਨਾ ਸ਼ਾਂਤੀਪੂਰਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਵਾਲ ਕੀਤਾ ਹੈ ਕਿ ਕੀ ਸਾਨੂੰ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਪ੍ਰਦਰਸ਼ਨ ਕਰਨ ਦਾ ਹੱਕ ਹੈ ਨਹੀਂ?


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ 'ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ 'ਚ ਉਤਰਨਗੇ। ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।