ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ 'ਚ ਤਿਹਾੜ ਜੇਲ 'ਚ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅੱਜ ਅਚਾਨਕ ਬਿਮਾਰ ਹੋ ਗਏ। ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜੀਬੀ ਪੰਤ ਹਸਪਤਾਲ ਲਿਜਾਇਆ ਗਿਆ। ਬਾਅਦ 'ਚ ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਉਥੋਂ LNJP ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।


COMMERCIAL BREAK
SCROLL TO CONTINUE READING


ਜਾਣਕਾਰੀ ਮੁਤਾਬਕ ਸਤੇਂਦਰ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦਾ ਸਾਰਾ ਮੁਆਇਨਾ ਕਰਨ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਆਕਸੀਜਨ ਪੱਧਰ ਘੱਟ ਗਿਆ ਸੀ। ਇਸ ਤੋਂ ਬਾਅਦ ਅੱਜ ਸਵੇਰੇ ਸਤੇਂਦਰ ਜੈਨ ਨੂੰ ਤਿਹਾੜ ਜੇਲ੍ਹ ਤੋਂ ਪਹਿਲਾਂ ਜੀਬੀ ਪੰਤ ਹਸਪਤਾਲ ਲਿਆਂਦਾ ਗਿਆ। ਪਰ ਉਥੋਂ ਫਿਰ LNJP ਰੈਫਰ ਕੀਤਾ ਗਿਆ। ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।


 


ਦੱਸ ਦੇਈਏ ਕਿ ਸਤੇਂਦਰ ਜੈਨ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ 31 ਮਈ ਨੂੰ ਹੇਠਲੀ ਅਦਾਲਤ ਨੇ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਸਤੇਂਦਰ ਜੈਨ ਨੂੰ 13 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਦੀ ਤਰਫੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ, ਜਿਸ ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਰੱਦ ਕਰ ਦਿੱਤਾ ਅਤੇ ਕਿਹਾ ਕਿ ਜੈਨ ਇੱਕ ਪ੍ਰਭਾਵਸ਼ਾਲੀ ਵਿਅਕਤੀ ਹੈ, ਉਸ ਦੀ ਜਾਂਚ ਨਾਲ ਜੁੜੇ ਸਬੂਤਾਂ ਨਾਲ ਛੇੜਛਾੜ ਦੀ ਪ੍ਰਬਲ ਸੰਭਾਵਨਾ ਹੈ।