Farmer Protest: ਕਿਸਾਨ ਅੰਦੋਲਨ ‘ਤੇ SC ‘ਚ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਮੰਗੀ ਰਿਪੋਰਟ
Farmer Protest: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹੈ ? ਜਦੋਂ ਉਸ ਦੀ ਜਾਂਚ ਨਹੀਂ ਹੋਈ, ਖੂਨ ਦੀ ਜਾਂਚ ਨਹੀਂ ਹੋਈ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹੈ ?
Farmer Protest: ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅੱਚ ਹਾਲਤ ਵਿਗੜ ਗਈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਤਕਰੀਬਨ 10 ਮਿੰਟ ਬਾਅਦ ਉਹਨਾਂ ਨੂੰ ਹੋਸ਼ ਆਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ‘ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ। ਅੱਜ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ। ਕੌਣ ਹੈ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹੈ ? ਜਦੋਂ ਉਸ ਦੀ ਜਾਂਚ ਨਹੀਂ ਹੋਈ, ਖੂਨ ਦੀ ਜਾਂਚ ਨਹੀਂ ਹੋਈ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹੈ ?
ਇਸ ਤੋਂ ਇਕ ਦਿਨ ਪਹਿਲਾਂ 18 ਦਸੰਬਰ ਨੂੰ ਵੀ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਉਦੋਂ ਵੀ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨਾਲ ਕਿਸਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਡੱਲੇਵਾਲ ਦੀ ਬਲੱਡ ਟੈਸਟ ਰਿਪੋਰਟ,ਕੈਂਸਰ ਤੇ ਸੀਟੀ ਸਕੈਨ ਰਿਪੋਰਟ ਕੱਲ੍ਹ ਦੁਪਹਿਰ 1 ਵਜੇ ਤੱਕ ਸੌਂਪਣ ਦੇ ਆਦੇਸ਼ ਦਿੱਤੇ ਹਨ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਰ ਸਭ ਤੋਂ ਪਹਿਲਾਂ ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਦਾ(ਡੱਲੇਵਾਲ ਦਾ) ਇਲਾਜ ਕੀਤਾ ਜਾਵੇ। ਤਰਜੀਹਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ?