SC on Farmer Protest: MSP ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨਾਲ ਕਈ ਲੰਬੀਆਂ ਮੀਟਿੰਗਾਂ ਕੀਤੀਆਂ ਗਈਆਂ। ਪਰ ਉਨ੍ਹਾਂ ਨੇ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

COMMERCIAL BREAK
SCROLL TO CONTINUE READING

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਤੇ ਉਜਲ ਭੂਈਆਂ ਦੀ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਉਨ੍ਹਾਂ ਨੂੰ 17 ਦਸੰਬਰ ਨੂੰ ਸੱਦਾ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨ ਇਸ ਵਿਚ ਸ਼ਾਮਲ ਨਹੀਂ ਹੋਏ।

ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰੋਜ਼ਾਨਾ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਸੁਝਾਅ ਦਿੱਤਾ ਕਿ ਆਪਣੀਆਂ ਮੰਗਾਂ ਸਿੱਧੇ ਅਦਾਲਤ 'ਚ ਰੱਖਣ ਦੀ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।