Haryana News: ਦੇਸ਼ ਵਿਚ ਅਜੇ ਵੀ ਜਾਤੀ ਧਰਮ ਨੂੰ ਲੈ ਕੇ ਕਈ ਥਾਵਾਂ 'ਤੇ ਭੇਦਭਾਵ ਕੀਤੇ ਜਾਂਦੇ ਹਨ। ਇਕ ਅਜਿਹਾ ਹੀ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਜਿਥੇ  ਮੰਦਰ ਵਿੱਚ ਕੁਝ ਲੋਕਾਂ ਨੇ ਇੱਕ ਅਨੁਸੂਚਿਤ ਜਾਤੀ ਦੀ ਔਰਤ ਅਤੇ ਉਸਦੇ ਸਾਥੀਆਂ ਨੂੰ ਬੰਧਕ ਬਣਾ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਨ੍ਹਾਂ ਹੀ ਨਹੀ ਦੋਸ਼ੀ ਨੇ ਧਮਕੀ ਦਿੱਤੀ ਕਿ ਜੇਕਰ ਉਹ ਮੰਦਰ 'ਚ ਵਾਪਸ ਆਏ ਤਾਂ ਜਾਨੋਂ ਮਾਰ ਦੇਣਗੇ। ਮਹਿਲਾ ਨੇ ਇਸ ਮਾਮਲੇ ਦੀ ਸ਼ਿਕਾਇਤ ਸੀਐਮ ਵਿੰਡੋ 'ਤੇ ਕੀਤੀ ਹੈ। ਇਸ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ 16 ਨਾਮਜ਼ਦ ਅਤੇ ਹੋਰਾਂ ਖ਼ਿਲਾਫ਼ ਐਸਸੀਐਸਟੀ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਇਹ ਮਾਮਲਾ ਹਰਿਆਣਾ ਦੇ ਹਿਸਾਰ ਦੇ ਪਿੰਡ ਨਲਵਾ ਦੇ ਇਕ ਮੰਦਰ ਦਾ ਹੈ ਜਿਥੇ ਵਿੱਚ ਕੁਝ ਲੋਕਾਂ ਨੇ ਇੱਕ ਅਨੁਸੂਚਿਤ ਜਾਤੀ ਦੀ ਔਰਤ ਅਤੇ ਉਸਦੇ ਸਾਥੀਆਂ ਨੂੰ ਬੰਧਕ ਬਣਾ ਲਿਆ ਅਤੇ ਕੁੱਟਮਾਰ ਕੀਤੀ। ਲੋਕਾਂ ਨੇ ਔਰਤ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਮੰਦਰ ਦੇ ਆਲੇ-ਦੁਆਲੇ ਦੇਖਿਆ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ। ਇਸ  ਬਾਰੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਅਨੁਸੂਚਿਤ ਜਾਤੀ ਦੀ ਹੈ। ਉਹ 12 ਦਸੰਬਰ ਨੂੰ ਸ਼ਾਮ ਕਰੀਬ 6 ਵਜੇ ਮੰਦਰ 'ਚ ਪੂਜਾ ਕਰਨ ਗਈ ਸੀ। ਉਦੋਂ ਹੀ ਪਿੰਡ ਦੇ ਕੁਝ ਲੋਕ ਉਥੇ ਆਏ ਜੋ ਗੈਰ-ਅਨੁਸੂਚਿਤ ਜਾਤੀ ਨਾਲ ਸਬੰਧਤ ਸਨ। 


ਇਹ ਵੀ ਪੜ੍ਹੋ: ਪ੍ਰੋਟੀਨ ਲਈ ਡਾਇਟ 'ਚ ਸ਼ਾਮਿਲ ਕਰੋ ਇਹ ਚੀਜ਼ਾਂ, ਫਿਰ ਜਾਣ ਸਕਦੇ ਹੋ ਇਸਦੇ ਫਾਇਦੇ

ਉਹ ਮੰਦਰ ਦੇ ਅੰਦਰ ਦਾਖਲ ਹੋਏ ਅਤੇ ਅੰਦਰੋਂ ਤਾਲਾ ਲਗਾ ਦਿੱਤਾ। ਇੱਥੇ ਦੁਬਾਰਾ ਮੰਦਰ ਵਿੱਚ ਨਾ ਆਉਣ ਦੀ ਧਮਕੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਔਰਤ ਨੂੰ ਇਹ ਵੀ ਕਿਹਾ ਕਿ ਜੇਕਰ ਮੈਂ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਮੈਂ ਤੈਨੂੰ ਮਾਰ ਦਿਆਂਗਾ। ਇਸ ਮਾਮਲੇ 'ਚ ਔਰਤ ਦੀ ਸ਼ਿਕਾਇਤ 'ਤੇ ਥਾਣਾ ਸਦਰ ਪੁਲਿਸ ਨੇ ਧਾਰਾ 323, 342, 379, 379ਬੀ, 506 ਅਤੇ 3(1)(r), 3(1)(s) ਸਮੇਤ ਹੋਰ ਧਾਰਾਵਾਂ ਤਹਿਤ ਐਸ.ਸੀ. ਐਸ.ਟੀ ਐਕਟ ਤਹਿਤ 17 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।