School Bus Accident: ਪਠਾਨਕੋਟ ਦੇ ਸੁਜਾਨਪੁਰ ਰੋਡ ਉਪਰ ਸਕੂਲ ਬੱਸ ਹਾਦਸਾਗ੍ਰਸਤ ਹੋ ਗਈ। ਬੱਸ ਦਾ ਟਾਇਰ ਖੱਡੇ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਰਾਹਗੀਰਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਸੂਚਨਾ ਮਿਲਣ ਉਤੇ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੇ ਘਟਨਾ ਸਥਾਨ ਉਪਰ ਪੁੱਜ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਨੰਬਰ ਪੀਬੀ 06 ਏ ਯੂ 0297 ਜੋ ਕਿ ਪਠਾਨਕੋਟ ਤੋਂ ਸੁਜਾਨਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਜਾ ਰਹੀ ਸੀ ਕਿ ਜਿਵੇਂ ਹੀ ਬੱਸ ਸ਼ਾਸ਼ਤਰੀ ਨਗਰ ਪੁਲ ਤੋਂ ਥੋੜ੍ਹੀ ਅੱਗੇ ਪੁੱਜੀ ਤਾਂ ਬੱਸ ਡਰਾਈਵਰ ਨੇ ਤੇਜ਼ੀ ਨਾਲ ਕੱਟ ਮਾਰਿਆ ਤੇ ਬੱਸ ਦਾ ਟਾਇਰ ਸੜਕ ਕੰਢੇ ਬਣੇ ਹੋਏ ਇੱਕ ਖੱਡੇ ਵਿੱਚ ਡਿੱਗ ਜਾਣ ਕਰਕੇ ਪਲਟ ਗਈ। ਇਸ ਹਾਦਸੇ ਵਿੱਚ ਬੱਚਿਆਂ ਦੇ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਚਾਲਕ ਸਮੇਤ ਸਾਰੇ ਬੱਚਿਆਂ ਨੂੰ ਰਾਹਗੀਰਾਂ ਨੇ ਬੱਸ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ।


ਇਹ ਵੀ ਪੜ੍ਹੋ : Chandigarh News: ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਮਸ਼ੀਨ ਲਗਾਈ; ਕੂੜੇ ਤੋਂ ਬਣਾਏ ਜਾਣਗੇ ਉਤਪਾਦ


ਸਥਾਨਕ ਲੋਕਾਂ ਮੁਤਾਬਕ ਬੱਸ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਹੋਈ ਸੀ। ਓਵਰਟੇਕ ਕਰਨ ਕਾਰਨ ਬੱਸ ਸੜਕ ਤੋਂ ਉਤਰ ਗਈ। ਲੋਕਾਂ ਨੇ ਇਹ ਵੀ ਦੱਸਿਆ ਕਿ ਸੜਕ ਦੇ ਨਾਲ-ਨਾਲ ਇੱਕ ਨਹਿਰ ਵੀ ਵਗਦੀ ਹੈ, ਜੇਕਰ ਬੱਸ ਨਹਿਰ ਵੱਲ ਕਿਤੇ ਜਾ ਡਿੱਗੀ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਬੱਚਿਆਂ ਨੂੰ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ। ਬੱਸ 'ਤੇ ਨਾ ਤਾਂ ਸਕੂਲ ਦਾ ਨਾਂ ਅਤੇ ਨਾ ਹੀ ਐਮਰਜੈਂਸੀ ਦੀ ਸਥਿਤੀ ਵਿਚ ਸੰਪਰਕ ਕਰਨ ਲਈ ਨੰਬਰ ਲਿਖਿਆ ਗਿਆ ਸੀ। ਇਸ ਹਾਦਸੇ 'ਚ 10 ਦੇ ਕਰੀਬ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ ਹਨ। ਜਦੋਂਕਿ ਬੱਸ ਵਿੱਚ 30 ਤੋਂ ਵੱਧ ਬੱਚੇ ਮੌਜੂਦ ਸਨ। ਪੁਲਿਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


 


ਹ ਵੀ ਪੜ੍ਹੋ : Stubble Burning: ਸੁਪਰੀਮ ਕੋਰਟ ਦੇ ਹੁਕਮਾਂ ਪਿਛੋਂ ਪੰਜਾਬ ਪੁਲਿਸ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ 'ਚ ਜੁਟੀ