Bathinda Firing: ਬਠਿੰਡਾ ਵਿੱਚ ਫਾਇਰਿੰਗ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਠਿੰਡਾ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਗੋਲੀਕਾਂਡ ਦੀ ਵਾਰਦਾਤ ਵਾਪਰੀ ਹੈ।
Trending Photos
Bathinda Firing: ਬਠਿੰਡਾ ਵਿੱਚ ਫਾਇਰਿੰਗ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਠਿੰਡਾ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਗੋਲੀਕਾਂਡ ਦੀ ਵਾਰਦਾਤ ਵਾਪਰੀ ਹੈ। ਰਾਜਨੀਤੀ ਵਿੱਚ ਸਰਗਰਮ ਦੋ ਸਕੇ ਭਰਾਵਾਂ ਦੇ ਘਰਾਂ ਉਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਦਾਗ ਦਿੱਤੀਆਂ ਹਨ।
ਇੱਕ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸੈਕਟਰੀ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ਉਤੇ ਫਾਇਰਿੰਗ ਕੀਤੀ ਹੈ। ਦੇਰ ਰਾਤ ਸਾਢੇ 11 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਰ ਰਾਤ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਕਰੀਬ 11 ਵਜੇ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ 'ਤੇ ਫਾਇਰਿੰਗ ਕਰਨ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਅਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਨੇ ਰਾਜਾ ਵੜਿੰਗ ਉਤੇ ਕੱਸਿਆ ਤੰਜ; ਕਿਹਾ ਵੜਿੰਗ ਜਿੰਨੀ ਦੌਲਤ ਹਰ ਗ਼ਰੀਬ ਕੋਲ ਹੋਵੇ
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਥਰਮਲ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਅਸੀਂ ਤੀਜੇ ਦੀ ਪਛਾਣ ਕਰ ਰਹੇ ਹਾਂ।
ਇਹ ਵੀ ਪੜ੍ਹੋ : Vaishno Devi: ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ! ਵੈਸ਼ਨੋ ਦੇਵੀ ਦੀ 7 ਘੰਟੇ ਦੀ ਚੜ੍ਹਾਈ ਹੁਣ ਸਿਰਫ਼ 1 ਘੰਟੇ 'ਚ ਹੋਵੇਗੀ ਪੂਰੀ