Swaran Salaria: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਜਪਾ ਵਿਚੋਂ ਕਵਿਤਾ ਖੰਨਾ ਮਗਰੋਂ ਹੁਣ ਭਾਜਪਾ ਦੇ ਸੀਨੀਅਰ ਨੇਤਾ ਸਵਰਨ ਸਲਾਰੀਆ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਸਵਰਨ ਸਲਾਰੀਆ ਨੇ ਕਿਹਾ ਕਿ ਉਹ ਵੀ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਕਿਸ ਪਾਰਟੀ ਵੱਲੋਂ ਚੋਣ ਲੜਨਗੇ ਇਸ ਸਬੰਧੀ ਅਜੇ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਸੀਟ ਉਤੇ ਦਿਨੇਸ਼ ਬੱਬੂ ਨੂੰ ਉਮੀਦਵਾਰ ਦੇ ਤੌਰ ਉਤੇ ਮੈਦਾਨ ਵਿੱਚ ਉਤਾਰਿਆ ਹੈ।


ਉਥੇ ਭਾਜਪਾ ਦੇ ਨੇਤਾਵਾਂ ਵੱਲੋਂ ਪਾਰਟੀ ਵੱਲੋਂ ਦਿਨੇਸ਼ ਸਿੰਘ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾਵਾਂ ਵੱਲੋਂ ਆਪਣਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ ਜਿਥੇ ਕੁਝ ਦਿਨ ਪਹਿਲਾਂ ਭਾਜਪਾ ਵੱਲੋਂ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦਿੱਤੀ ਗਈ ਤਾਂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਚੋਣ ਲੜਨ ਦਾ ਐਲਾਨ ਕੀਤਾ।


ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ ਤੀਹਰੇ ਕਤਲ ਨਾਲ ਫੈਲੀ ਸਨਸਨੀ; ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ


ਹੁਣ ਭਾਜਪਾ ਦੇ ਨੇਤਾ ਸਵਰਨ ਸਲਾਰੀਆ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਅਜੇ ਤੱਕ ਉਨ੍ਹਾਂ ਨੇ ਕਿਸੇ ਵੀ ਪਾਰਟੀ ਦਾ ਨਾਮ ਨਹੀਂ ਦੱਸਿਆ ਕਿ ਉਹ ਕਿਸ ਪਾਰਟੀ ਵੱਲੋਂ ਚੋਣ ਲੜਨਗੇ ਪਰ ਉਨ੍ਹਾਂ ਨੇ ਇਹ ਐਲਾਨ ਜ਼ਰੂਰ ਕਰ ਦਿੱਤਾ ਹੈ ਕਿ ਉਹ ਲੋਕ ਸਭਾ ਚੋਣ ਗੁਰਦਾਸਪੁਰ ਹਲਕੇ ਤੋਂ ਜ਼ਰੂਰ ਲੜਨਗੇ।


ਇਹ ਵੀ ਪੜ੍ਹੋ : Faridkot Hans Raj Hans: ਫਰੀਦਕੋਟ ਪਹੁੰਚੇ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਵਿਰੋਧ