Punjab News: ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਫਸਰ ਵੀਕੇ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਪੈਸ਼ਲ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ।
Trending Photos
Punjab News: ਸੀਨੀਅਰ ਆਈਏਐਸ ਅਫਸਰ ਵੀਕੇ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪੰਜਾਬ ਕੇਡਰ ਦੇ ਆਈਏਐਸ ਅਫ਼ਸਰ ਵੀ ਕੇ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਪੰਜਾਬ ਭੇਜੇ ਜਾਣ ਦੀ ਖਬਰ ਸਾਹਮਣੇ ਆਈ ਸੀ।
ਕੇਂਦਰ ਨੇ ਬੀਤੇ ਦਿਨ ਸਾਬਕਾ ਸੈਨਿਕ ਭਲਾਈ ਵਿਭਾਗ ਦੇ ਸਕੱਤਰ ਵੀਕੇ ਸਿੰਘ ਨੂੰ ਉਨ੍ਹਾਂ ਦੇ ਕੇਡਰ ਰਾਜ ਪੰਜਾਬ ਵਿੱਚ ਵਾਪਸ ਭੇਜਣ ਦੀ ਤਿਆਰੀ ਵਿੱਢ ਦਿੱਤੀ ਸੀ। ਇਹ ਹੁਕਮ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਨ। ਵੀਕੇ ਸਿੰਘ 1990 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ (ਏ. ਸੀ. ਸੀ.) ਨੇ ਪੰਜਾਬ ਸਰਕਾਰ ਦੀ ਬੇਨਤੀ 'ਤੇ ਵੀਕੇ ਸਿੰਘ ਨੂੰ ਉਨ੍ਹਾਂ ਪੇਰੈਂਟ ਕੇਡਰ ਵਿੱਚ ਵਾਪਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Ajnala News: ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ
ਇਸ ਤਰ੍ਹਾਂ ਹੀ ਇੱਕ ਹੋਰ ਹੁਕਮ ਵਿੱਚ ਏਸੀਸੀ ਨੇ ਪੁਲਾੜ ਵਿਭਾਗ ਦੇ ਵਧੀਕ ਸਕੱਤਰ ਅਤੇ ਵਿੱਤੀ ਸਲਾਹਕਾਰ ਐਮ ਮਹੇਸ਼ਵਰ ਰਾਓ ਨੂੰ ਆਪਣੇ ਕੇਡਰ ਰਾਜ ਕਰਨਾਟਕ ਵਿੱਚ ਵਾਪਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਉਦਾਹਰਨ ਲਈ ਵਧੀਕ ਮੁੱਖ ਸਕੱਤਰ ਕੇ ਏ ਪੀ ਸਿਨਹਾ ਕੋਲ ਤਿੰਨ ਮਹੱਤਵਪੂਰਨ ਵਿਭਾਗ ਹਨ। ਅਜਿਹਾ ਹੀ ਮਾਮਲਾ ਤੇਜਵੀਰ ਸਿੰਘ ਦਾ ਹੈ। ਅਨੁਰਾਗ ਵਰਮਾ ਨੂੰ ਇਸ ਸਾਲ ਜੂਨ ਵਿੱਚ ਸੂਬੇ ਦੇ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ 10 ਆਈਏਐਸ ਅਧਿਕਾਰੀਆਂ ਨੂੰ ਪਿੱਛੇ ਛੱਡ ਦਿੱਤਾ ਸੀ ਅਤੇ ਵੀਕੇ ਸਿੰਘ ਉਨ੍ਹਾਂ ਵਿੱਚੋਂ ਇੱਕ ਸੀ।
ਇਨ੍ਹਾਂ 10 ਆਈਏਐਸ ਅਧਿਕਾਰੀਆਂ ਵਿੱਚੋਂ ਵੀ ਕੇ ਸਿੰਘ ਸਮੇਤ ਚਾਰ ਕੇਂਦਰੀ ਡੈਪੂਟੇਸ਼ਨ ਉਤੇ ਸਨ ਅਤੇ ਦੋ ਪਹਿਲਾਂ ਹੀ ਮੁੱਖ ਸਕੱਤਰ ਰਹਿ ਚੁੱਕੇ ਹਨ। ਸੀਨੀਅਰਜ਼ ਜੋ ਕੇਂਦਰੀ ਡੈਪੂਟੇਸ਼ਨ 'ਤੇ ਹਨ, ਉਨ੍ਹਾਂ ਵਿੱਚ ਵਿਨੀ ਮਹਾਜਨ (1987 ਬੈਚ) ਸ਼ਾਮਲ ਹਨ, ਜੋ 31 ਅਕਤੂਬਰ, 2024 ਨੂੰ ਸੇਵਾਮੁਕਤ ਹੋ ਰਹੇ ਹਨ; ਅੰਜਲੀ ਭਾਵੜਾ (1988 ਬੈਚ), ਜੋ 30 ਜੂਨ, 2024 ਨੂੰ ਸੇਵਾਮੁਕਤ ਹੋਣ ਵਾਲੇ ਹਨ; ਵੀ ਕੇ ਸਿੰਘ (1990 ਬੈਚ); ਅਤੇ ਸੀਮਾ ਜੈਨ (1991 ਬੈਚ)। 1990 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਸ ਸਾਲ ਨਵੰਬਰ ਵਿੱਚ ਕੇਂਦਰੀ ਡੈਪੂਟੇਸ਼ਨ ਲਈ ਚੋਣ ਕੀਤੀ ਸੀ।
ਇਹ ਵੀ ਪੜ੍ਹੋ : Nangal News: ਨੰਗਲ 'ਚ ਇੱਕ ਸ਼ਰਾਰਤੀ ਬਾਂਦਰ ਨੇ ਮਚਾਇਆ ਦਹਿਸ਼ਤ! ਦੋ ਦਰਜਨ ਲੋਕਾਂ ਨੂੰ ਬਣਾਇਆ ਸ਼ਿਕਾਰ