Parambans Bunty Romana Arrest News: ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।
Trending Photos
Parambans Bunty Romana Arrest News: ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਸੈਕਟਰ-4 ਥਾਣੇ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਨੇ ਅਧਿਕਾਰਕ ਪੁਸ਼ਟੀ ਕੀਤੀ ਹੈ। ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹਿ ਚੁੱਕੇ ਹਨ। ਸਾਈਬਰ ਪੁਲਿਸ ਮੋਹਾਲੀ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਬੰਟੀ ਰੋਮਾਣਾ ਖਿਲਾਫ਼ ਮਾਮਲਾ ਦਰਜ ਕਰਨ ਦੀ ਚਰਚਾ ਚੱਲ ਰਹੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਸ਼ੇਅਰ ਕਰਨ ਦੇ ਮਾਮਲੇ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਰੋਮਾਣਾ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੂਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਛੇੜੀ ਗਈ ਸਿਆਸੀ ਬਦਲਾਖੋਰੀ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੂੰ ਕਥਿਤ ਦੋਸ਼ਾਂ ਤਹਿਤ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬੀਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ। ਅਕਾਲੀ ਦਲ ਅਜਿਹੀ ਕਾਰਵਾਈ ਤੋਂ ਡਰੇਗਾ ਨਹੀਂ। ਪਾਰਟੀ ਪਰਮਬੰਸ ਸਿੰਘ ਰੋਮਾਣਾ ਦੇ ਨਾਲ ਖੜ੍ਹੀ ਹੈ।
ਕਾਬਿਲੇਗੌਰ ਹੈ ਕਿ ਬੰਟੀ ਰੋਮਾਣਾ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਫੈਬਰੀਕੇਟਿਡ ਆਵਾਜ਼ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਤੇ ਉਨ੍ਹਾਂ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਦੂਜੇ ਪਾਸੇ ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਜਤਾਇਆ। ਇਸ ਦੌਰਾਨ ਮੁਹਾਲੀ ਦੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਸੁਖਬੀਰ ਬਾਦਲ ਨੂੰ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਰਾਹੀਂ ਗੱਲ ਕੀਤੀ।
ਇਹ ਵੀ ਪੜ੍ਹੋ : Punjab News: ਖੁੱਲ੍ਹੀ ਬਹਿਸ 'ਚ ਹਰ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ ਮਿਲਣਗੇ 30 ਮਿੰਟ; ਸੀਐਮ ਨੇ ਕੀਤਾ ਖ਼ੁਲਾਸਾ