Mansa News: ਨਗਰ ਕੌਂਸਲ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਹੋਈ ਚੋਣ
Advertisement
Article Detail0/zeephh/zeephh2341804

Mansa News: ਨਗਰ ਕੌਂਸਲ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਹੋਈ ਚੋਣ

 Mansa News: ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਵੀ 44 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 

Mansa News: ਨਗਰ ਕੌਂਸਲ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਹੋਈ ਚੋਣ

Mansa News: ਨਗਰ ਕੌਂਸਲ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਮਾਨਸਾ ਐਸਡੀਐਮ ਮਾਨਸਾ ਤੇ ਵਿਧਾਇਕ ਦੀ ਮੌਜੂਦਗੀ ਚੋਂ ਹੋਈ ਹੈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਸੁਨੀਲ ਕੁਮਾਰ ਨੀਨੂ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਰਾਮਪਾਲ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਮਾਨਸਾ ਨਗਰ ਕੌਂਸਲ ਦੇ ਪਿਛਲੇ ਸਮੇਂ ਤੋਂ ਇਹ ਦੋਵੇਂ ਅਹੁਦੇ ਖ਼ਾਲੀ ਪਏ ਸਨ। ਜਿਸ ਦੀ ਅੱਜ ਚੋਣ ਹੋ ਗਈ ਹੈ ਅਤੇ ਮਾਨਸਾ ਸ਼ਹਿਰ ਦੇ ਲਈ ਕੰਮ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਵੀ 44 ਕਰੋੜ ਰੁਪਏ ਮਾਨਸਾ ਦੇ ਲਈ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਅਹੁਦਿਆਂ ਦੀ ਚੋਣ ਕਰਵਾ ਦਿੱਤੀ ਹੈ। 27 ਕੌਂਸਲਰਾਂ ਵਿੱਚੋਂ 25 ਕੌਂਸਲਰਾਂ ਨੇ ਇਸ ਚੋਣ ਦੇ ਵਿੱਚ ਭਾਗ ਲਿਆ। ਜਿਨ੍ਹਾਂ ਵਿੱਚੋਂ 19 ਕੌਂਸਲਰਾਂ ਨੇ ਸਰਬ ਸੰਮਤੀ ਦੇ ਨਾਲ ਸੀਨੀਅਰ ਵਾਈਸ ਪ੍ਰਧਾਨ ਦੇ ਲਈ ਸੁਨੀਲ ਕੁਮਾਰ ਨੀਨੂ ਨੂੰ ਚੁਣਿਆ ਅਤੇ ਛੇ ਕੌਂਸਲਰਾਂ ਵੱਲੋਂ ਵਾਈਸ ਪ੍ਰਧਾਨ ਦੇ ਲਈ ਰਾਮਪਾਲ ਸਿੰਘ ਨੂੰ ਚੁਣ ਲਿਆ ਗਿਆ।

ਇਸ ਦੌਰਾਨ ਵਿਧਾਇਕ ਵਿਜੇ ਸਿੰਗਲਾ ਨੇ ਚੋਣ ਦੇ ਦੌਰਾਨ ਕਿਹਾ ਕਿ ਮਾਨਸਾ ਨਗਰ ਕੌਂਸਲ ਦੇ ਵਿੱਚ ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੇ ਅਹੁਦੇ ਖ਼ਾਲੀ ਪਏ ਸਨ। ਜਿਨ੍ਹਾਂ ਦੀ ਅੱਜ ਸਰਬ ਸੰਮਤੀ ਦੇ ਨਾਲ ਚੋਣ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਢੰਗ ਦੇ ਨਾਲ ਸਹੀ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਲੋਕਾਂ ਨੂੰ ਵੀ ਉਨ੍ਹਾਂ ਅਪੀਲ ਕੀਤੀ ਕਿ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਹੈ। ਕਿ ਇਸ ਪੈਸੇ ਨੂੰ ਜਲਦ ਖ਼ਰਚ ਕੀਤਾ ਜਾਵੇ ਤੇ ਹੋਰ ਵੀ ਪੈਸਾ ਵਿਕਾਸ ਕਾਰਜਾਂ ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੀਬ ਮਾਨਸਾ ਦੇ ਵਿੱਚ 67 ਕਰੋੜ ਰੁਪਏ ਦੇ ਲਗਭਗ ਖ਼ਰਚ ਹੋਵੇਗਾ।

ਇਸ ਦੌਰਾਨ ਨਗਰ ਕੌਂਸਲ ਦੇ ਚੁਣੇ ਗਏ ਸੀਨੀਅਰ ਵਾਈਸ ਪ੍ਰਧਾਨ ਸੁਨੀਲ ਕੁਮਾਰ ਮੀਨੂ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਸੀਵਰੇਜ ਸਿਸਟਮ ਤੇ ਸਫ਼ਾਈ ਦੇ ਪ੍ਰਬੰਧਾਂ ਦਾ ਜਲਦ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਵਿੱਚ ਸ਼ਹਿਰ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਐਸਡੀਐਮ ਮਾਨਸਾ ਨੇ ਨਗਰ ਕੌਂਸਲ ਦੀ ਸਰਬ ਸੰਮਤੀ ਦੇ ਨਾਲ ਚੋਣ ਕਰਵਾਈ ਅਤੇ ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਨੀਨੂ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਰਾਮਪਾਲ ਸਿੰਘ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Trending news