Amritsar Triple Murder News (ਪਰਮਬੀਰ ਔਲਖ) : ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਤੀਹਰੇ ਕਤਲ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੁਲਜ਼ਮ  ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ 2.5 ਸਾਲਾ ਭਤੀਜੇ ਸਮਰੱਥ ਦਾ ਕੀਤਾ ਕਰ ਦਿੱਤਾ ਹੈ। ਮੁਲਜ਼ਮ ਕਤਲ ਕਰਨ ਤੋਂ ਬਾਅਦ ਥਾਣੇ ਜਾ ਕੇ ਪੇਸ਼ ਹੋ ਗਿਆ। ਕਤਲ ਕਰਨ ਵਾਲੇ ਵਿਅਕਤੀ ਅੰਮ੍ਰਿਤਪਾਲ ਦੀ ਉਮਰ ਕਰੀਬ 37 ਸਾਲ ਹੈ। ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ। ਕਤਲ ਕਰਨ ਦੇ ਕਾਰਨਾਂ ਦਾ ਅਜੇ ਨਹੀਂ ਲੱਗ ਸਕਿਆ।


COMMERCIAL BREAK
SCROLL TO CONTINUE READING

ਤੇਜ਼ਧਾਰ ਹਥਿਆਰ ਨਾਲ ਵਾਰਦਾਤ ਨੂੰ ਦਿੱਤਾ ਅੰਜਾਮ


ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਮਾਂ, ਭਰਜਾਈ ਤੇ ਭਤੀਜੀ ਦਾ ਕਤਲ ਕਰ ਦਿੱਤਾ। ਪੁਲਿਸ ਅਨੁਸਾਰ ਕਤਲ ਕਰਨ ਵਾਲਾ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ ਕਿਉਂਕਿ ਉਸ ਦੀ ਪਤਨੀ ਤੇ ਬੱਚੇ ਉਸ ਨੂੰ ਛੱਡ ਕੇ ਆਪਣੇ ਨਾਨਕੇ ਘਰ ਚਲੇ ਗਏ ਸਨ। ਪੁਲਿਸ ਅਨੁਸਾਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੇ ਇਹ ਵਾਰਦਾਤ ਕੀਤੀ। ਪੁਲਿਸ ਨੇ ਦੱਸਿਆ ਕਿ ਕਤਲ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਖੁਦ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ।


ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਗੁਰੂ ਘਰ ਗਿਆ


ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਸਮੇਂ ਦਾਤਾਰ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ। ਐਸਐਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗੁਰੂ ਘਰ ਗਿਆ ਸੀ ਅਤੇ ਇਸ ਤੋਂ ਬਾਅਦ ਉਹ ਖੁਦ ਹੀ ਪੁਲਿਸ ਸਟੇਸ਼ਨ ਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਘਟਨਾ ਸਮੇਂ ਦਾਤਾਰ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ।


ਰਾਤ ਸਮੇਂ ਮੁਲਜ਼ਮ ਨੇ ਮਾਂ, ਭਰਜਾਈ ਅਤੇ ਭਤੀਜੇ ਨੂੰ ਦਾਤਰ ਨਾਲ ਵੱਢ ਦਿੱਤਾ। ਮਾਤਾ ਬਾਹਰ ਲਾਬੀ ਵਿੱਚ ਸੁੱਤੀ ਹੋਈ ਸੀ, ਜਦੋਂ ਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿੱਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਸੌਂ ਰਹੀ ਮਾਂ 'ਤੇ ਹਮਲਾ ਕੀਤਾ ਸੀ। ਆਵਾਜ਼ ਸੁਣ ਕੇ ਭਰਜਾਈ ਅਵਨੀਤ ਬਾਹਰ ਆਉਣ ਲੱਗੀ ਅਤੇ ਉਸ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਜਿਸ ਤਰ੍ਹਾਂ ਅਵਨੀਤ ਨੂੰ ਵੱਢਿਆ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਮੁਲਜ਼ਮ ਦਾ ਵਿਰੋਧ ਕੀਤਾ ਸੀ।


ਮੁਲਜ਼ਮ ਨਸ਼ੇ ਦਾ ਸੀ ਆਦੀ


ਉਸ ਨੇ ਬੱਚੇ ਦਾ ਕਤਲ ਉਸ ਸਮੇਂ ਕੀਤਾ ਜਦੋਂ ਉਹ ਸੌਂ ਰਿਹਾ ਸੀ। ਮੁਲਜ਼ਮ ਨਸ਼ੇ ਦਾ ਆਦੀ ਹੈ। ਉਹ ਹੈਰੋਇਨ (ਚਿੱਟਾ) ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਉਸ ਨੇ ਇਹ ਤੀਹਰਾ ਕਤਲ ਕੀਤਾ ਹੈ। ਉਸਦਾ ਭਰਾ ਪ੍ਰਿਤਪਾਲ ਸਿੰਘ ਦੁਬਈ ਵਿੱਚ ਕੰਮ ਕਰਦਾ ਹੈ।


ਇਹ ਵੀ ਪੜ੍ਹੋ : Guava Compensation Scam: ਏਆਈਜੀ ਵਿਜੀਲੈਂਸ ਦੀ ਅਗਵਾਈ ਵਿੱਚ ਟੀਮ ਕਰੇਗੀ ਅਮਰੂਦ ਬਾਗ ਘਪਲੇ ਦੀ ਜਾਂਚ