Aman Arora News: ਅਮਨ ਅਰੋੜਾ ਦੀ ਸਜ਼ਾ ਉਪਰ ਰੋਕ ਲਗਾਉਣ ਲਈ ਦਾਇਰ ਕੀਤੀ ਪਟੀਸ਼ਨ ਉਤੇ ਸੰਗਰੂਰ ਸੈਸ਼ਨ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।
Trending Photos
Aman Arora News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਉਪਰ ਰੋਕ ਲਗਾਉਣ ਲਈ ਦਾਇਰ ਕੀਤੀ ਪਟੀਸ਼ਨ ਉਤੇ ਸੰਗਰੂਰ ਸੈਸ਼ਨ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ। ਅੱਜ ਦੀ ਸੁਣਵਾਈ ਤੋਂ ਬਾਅਦ ਹੀ ਹਾਈ ਕੋਰਟ ਅਮਨ ਅਰੋੜਾ ਦੇ 26 ਜਨਵਰੀ ਨੂੰ ਝੰਡਾ ਫਹਿਰਾਉਣ ਉਤੇ ਅੰਤਿਮ ਫ਼ੈਸਲਾ ਸੁਣਾਏਗਾ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਜ਼ਿਲ੍ਹਾ ਸੈਸ਼ਨ ਜੱਜ ਆਰ.ਐਸ.ਰਾਏ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਪਣੀ ਜੀਜੇ ਨਾਲ ਕੁੱਟਮਾਰ ਦੇ ਮਾਮਲੇ 'ਚ ਹੋਈ ਦੋ ਸਾਲ ਦੀ ਕੈਦ ਦੀ ਸਜ਼ਾ ਵਿਰੁੱਧ ਜ਼ਿਲ੍ਹਾ ਸੈਸ਼ਨ ਅਦਾਲਤ 'ਚ ਕੀਤੀ ਅਪੀਲ 'ਤੇ ਸੁਣਵਾਈ ਕੀਤੀ ਸੀ। ਅਦਾਲਤ ਨੇ ਅਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ ਮੁਅੱਤਲ ਕਰ ਦਿੱਤੀ ਸੀ।
ਉਥੇ ਹੀ ਜ਼ਿਲ੍ਹਾ ਸੈਸ਼ਨ ਜੱਜ ਦੇ 15 ਜਨਵਰੀ ਦੇ ਫ਼ੈਸਲੇ ਖ਼ਿਲਾਫ਼ ਵਿਰੋਧੀ ਧਿਰ ਦੇ ਰਜਿੰਦਰ ਦੀਪਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਨਾਲ ਹੀ 24 ਜਨਵਰੀ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਕੇਸ ਦੀ ਬਹਿਸ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : Muktsar Accident News: ਸ਼੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ 'ਚ ਤਿੰਨ ਘਰਾਂ ਦੇ ਚਿਰਾਗ ਬੁੱਝੇ, ਇਲਾਕੇ 'ਚ ਸੋਗ ਦੀ ਲਹਿਰ
ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਅੱਜ ਪੇਸ਼ੀ ਹੋਵੇਗੀ। ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ ਨੌਂ ਵਿਅਕਤੀਆਂ ਨੂੰ ਘਰ ਵਿੱਚ ਦਾਖਲ ਹੋ ਕੇ ਰਜਿੰਦਰ ਦੀਪਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਅਦਾਲਤ ਨੇ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਅੱਜ ਗਣਤੰਤਰ ਦਿਵਸ ਦੀ ਰਿਹਰਸਲ; ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ