Kiratpur Sahib News: ਸ਼੍ਰੀ ਕੀਰਤਪੁਰ ਸਾਹਿਬ 'ਚ 6 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ; ਸੰਤ ਸੀਚੇਵਾਲ ਤੇ ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ
Advertisement
Article Detail0/zeephh/zeephh2137414

Kiratpur Sahib News: ਸ਼੍ਰੀ ਕੀਰਤਪੁਰ ਸਾਹਿਬ 'ਚ 6 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ; ਸੰਤ ਸੀਚੇਵਾਲ ਤੇ ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ

Kiratpur Sahib News: ਸ਼੍ਰੀ ਕੀਰਤਪੁਰ ਸਾਹਿਬ ਦੀ ਲੰਬੇ ਸਮੇਂ ਦੀ ਮੰਗ ਨੂੰ ਅੱਜ ਬੂਰ ਪੈ ਗਿਆ ਜਦੋਂ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 6 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ।

Kiratpur Sahib News: ਸ਼੍ਰੀ ਕੀਰਤਪੁਰ ਸਾਹਿਬ 'ਚ 6 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ; ਸੰਤ ਸੀਚੇਵਾਲ ਤੇ ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ

Kiratpur Sahib News (ਬਿਮਲ ਸ਼ਰਮਾ): ਇਤਿਹਾਸਿਕ ਧਰਤੀ ਸ਼੍ਰੀ ਕੀਰਤਪੁਰ ਸਾਹਿਬ ਦੀ ਲੰਬੇ ਸਮੇਂ ਦੀ ਮੰਗ ਨੂੰ ਅੱਜ ਬੂਰ ਪੈ ਗਿਆ ਜਦੋਂ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਸੰਤਾਂ ਮਹਾਂਪੁਰਖਾਂ ਵੱਲੋਂ 6 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਕਿਉਂਕਿ ਪਾਤਾਲਪੁਰੀ ਸਾਹਿਬ ਵਿੱਚ ਦੇਸ਼-ਵਿਦੇਸ਼ ਤੋਂ ਸਿੱਖ ਧਰਮ ਨਾਲ ਜੁੜੇ ਲੋਕ ਆਪਣੇ ਮ੍ਰਿਤਕ ਸਾਕ ਸਬੰਧੀਆਂ ਦੇ ਅਸਤ ਵਿਸਰਜਿਤ ਕਰਨ ਪਹੁੰਚਦੇ ਹਨ।

ਸ਼ਹਿਰ ਦੀ ਸੀਵਰੇਜ ਦਾ ਗੰਦਾ ਪਾਣੀ ਬਿਨਾਂ ਟ੍ਰੀਟ ਕੀਤੇ ਪਤਾਲਪੁਰੀ ਸਾਹਿਬ ਨੂੰ ਪ੍ਰਦੂਸ਼ਿਤ ਕਰ ਰਿਹਾ ਸੀ। ਜਿਸ ਨਾਲ ਕਿਤੇ ਨਾ ਕਿਤੇ ਸੰਗਤ ਦੀ ਆਸਥਾ ਨੂੰ ਠੇਸ ਪਹੁੰਚਦੀ ਸੀ ਅਤੇ ਜ਼ੀ ਮੀਡੀਆ ਵੱਲੋਂ ਵੀ ਇਹ ਮੁੱਦਾ ਕਈ ਵਾਰ ਉਠਾਇਆ ਗਿਆ ਸੀ। ਸਿੱਖਾਂ ਦਾ ਹਰਿਦੁਆਰ ਕਹੇ ਜਾਂਦੇ ਸ਼੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਕੋਲ ਅੱਜ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਟ੍ਰੀਟਮੈਂਟ ਪਲਾਂਟ ਦੀ ਇਲਾਕੇ ਨੂੰ ਬਹੁਤ ਜ਼ਰੂਰਤ ਸੀ। ਜ਼ੀ ਮੀਡੀਆ ਵੱਲੋਂ ਵੀ ਕਈ ਵਾਰ ਇਹ ਮਸਲਾ ਉਠਾਇਆ ਗਿਆ ਅਤੇ ਸਰਕਾਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿਉਂਕਿ ਇਸ ਸ਼ਹਿਰ ਦੀ ਸੀਵਰੇਜ ਦਾ ਗੰਦਾ ਪਾਣੀ ਸਤਲੁਜ ਦਰਿਆ ਵਿੱਚ ਤੇ ਖ਼ਾਸ ਕਰ ਪਾਤਾਲਪੁਰੀ ਸਾਹਿਬ ਵਿੱਚ ਮਿਲ ਰਿਹਾ ਸੀ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਟ੍ਰੀਟਮੈਂਟ ਪਲਾਂਟ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਉਹ ਵੀ ਕਈ ਵਾਰ ਆ ਕੇ ਇੱਥੇ ਦੇਖ ਚੁੱਕੇ ਹਨ ਤੇ ਉਨ੍ਹਾਂ ਨੇ ਸਰਕਾਰਾਂ ਤੋਂ ਵੀ ਮੰਗ ਕੀਤੀ ਸੀ ਕਿ ਸਰਕਾਰਾਂ ਇਸ ਦੀ ਸੇਵਾ ਉਨ੍ਹਾਂ ਨੂੰ ਦੇ ਦੇਣ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਟ੍ਰੀਟਮੈਂਟ ਪਲਾਂਟ ਨੂੰ ਲਗਾਉਣ ਲਈ ਕੋਈ ਵੀ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹੁਣ ਇਥੋਂ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਟ੍ਰੀਟਮੈਂਟ ਪਲਾਂਟ ਨੂੰ ਲਗਾ ਕੇ ਸ਼ਹਿਰ ਦੇ ਗੰਦੇ ਪਾਣੀ ਨੂੰ ਰੋਕਣ ਲਈ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਸੀ ਕਿ ਇਹ ਸਾਰਾ ਸੀਵਰੇਜ ਦਾ ਪਾਣੀ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਵਿੱਚ ਜਾ ਕੇ ਮਿਲਦਾ ਸੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟ੍ਰੀਟਮੈਂਟ ਪਲਾਂਟ ਦਾ ਕੰਮ ਇੱਕ ਸਾਲ ਵਿੱਚ ਪੂਰਾ ਹੋ ਜਾਏਗਾ। ਇਸ ਤੋਂ ਬਾਅਦ ਇਹ ਸਾਰਾ ਪਾਣੀ ਟ੍ਰੀਟ ਕਰਕੇ ਲੋਹੰਡ ਖੱਡ ਵੱਲ ਨੂੰ ਸਿੱਟਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਟ੍ਰੀਟਮੈਂਟ ਪਲਾਂਟ ਤੇ 6 ਕਰੋੜ 20 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਤੇ ਇਹ ਟ੍ਰੀਟਮੈਂਟ ਪਲਾਂਟ ਦੋ ਐਮ ਐਲਟੀ ਦਾ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੀਰਤਪੁਰ ਸਾਹਿਬ ਦੇ ਹਸਪਤਾਲ ਤੇ ਕੀਰਤਪੁਰ ਸਾਹਿਬ ਦੀ ਸੁੰਦਰਤਾ ਨੂੰ ਲੈ ਕੇ ਕੰਮ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ ਹਸਪਤਾਲ ਦੀ ਨਵੀਂ ਬਿਲਡਿੰਗ ਬਣਾਉਣ ਲਈ ਜਲਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸੰਤ ਬਾਬਾ ਸਤਨਾਮ ਸਿੰਘ ਜੀ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ ਬਾਬਾ ਸੁਖਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : Mohalla Clinics: ਅੱਜ ਪੰਜਾਬ ਦੇ ਦੌਰੇ 'ਤੇ ਅਰਵਿੰਦ ਕੇਜਰੀਵਾਲ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

Trending news