Punjab's Bathinda Military Station Firing News: ਖਾਲਿਸਤਾਨੀ ਅੱਤਵਾਦੀ ਸਰਗਰਮੀਆਂ ਦੀਆਂ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਹੋਏ ਬਠਿੰਡਾ ਦੇ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਮਾਮਲੇ ਵਿੱਚ ਇੱਕ ਹੋਰ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਮਾਮਲੇ ਵਿੱਚ ਹੁਣ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਵੀ ਐਂਟਰੀ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਹਮਲਾ ਟਾਈਗਰ ਖਾਲਿਸਤਾਨੀ ਫੋਰਸ ਦੁਆਰਾ ਕੀਤਾ ਗਿਆ ਸੀ ਅਤੇ ਇਸ ਦੀ ਜਿੰਮੇਵਾਰੀ ਸਿੱਖ ਫਾਰ ਜਸਟਿਸ ਤੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। 


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂ, ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦਾ ਮੁੱਖੀ ਹੈ। ਗੁਰਪਤਵੰਤ ਸਿੰਘ ਪੰਨੂ ਦੁਆਰਾ ਖਾਲਿਸਤਾਨੀ ਅੱਤਵਾਦੀ ਸੰਗਠਨ ਦਾ ਸੰਚਾਲਨ ਕੈਨੇਡਾ ਤੋਂ ਹੋ ਰਿਹਾ ਹੈ। ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਪੰਜਾਬ ਨੂੰ ਵੱਖਰਾ ਦੇਸ਼ ਖਾਲਿਸਤਾਨ ਬਣਾਇਆ ਜਾਵੇ, ਨਹੀਂ ਤਾਂ ਭਵਿੱਖ 'ਚ ਵੀ ਅਜਿਹੇ ਹਮਲੇ ਹੁੰਦੇ ਰਹਿਣਗੇ। ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਚੇਤਾਵਨੀ ਦਿੱਤੀ ਹੈ।


ਦਿੱਲੀ ਤੋਂ ਪਹੁੰਚੀ ਫੌਜ ਦੇ ਅਧਿਕਾਰੀਆਂ ਦੀ ਟੀਮ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਲਈ ਕਿ ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਕਿਸ ਦਿਸ਼ਾ ਵੱਲ ਭੱਜ ਗਏ ਹੋ ਸਕਦੇ ਹਨ, ਅਪਰਾਧ ਦੇ ਦ੍ਰਿਸ਼ ਨੂੰ ਬਾਰ ਬਾਰ ਬਣਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹਾ ਹੈ ਕੋਰੋਨਾ;  24 ਘੰਟਿਆਂ 'ਚ 236 ਨਵੇਂ ਮਾਮਲੇ ਆਏ ਸਾਹਮਣੇ 

ਗੌਰਤਲਬ ਹੈ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਜਵਾਨ ਆਪਣੀਆਂ ਬੈਰਕਾਂ 'ਚ ਸੌਂ ਰਹੇ ਸਨ। ਫੌਜ ਅਤੇ ਪੁਲਿਸ ਨੇ ਮੌਕੇ ਤੋਂ ਇੰਸਾਸ ਰਾਈਫਲ ਦੇ 19 ਖੋਲ ਬਰਾਮਦ ਕੀਤੇ ਹਨ। ਘਟਨਾ ਤੋਂ ਦੋ ਦਿਨ ਪਹਿਲਾਂ ਫੌਜ ਦੀ ਇਕ ਟੁਕੜੀ ਤੋਂ ਇਕ ਰਾਈਫਲ ਅਤੇ 28 ਰਾਉਂਡ ਗੋਲਾ-ਬਾਰੂਦ ਗਾਇਬ ਹੋ ਗਿਆ ਸੀ। ਫੌਜ ਨੇ ਦੱਸਿਆ ਕਿ ਇਹ ਇੰਸਾਸ ਰਾਈਫਲ ਬਰਾਮਦ ਕੀਤੀ ਗਈ ਹੈ। 


ਸ਼ੱਕ ਹੈ ਕਿ ਗੋਲੀਬਾਰੀ ਵਿਚ ਲਾਪਤਾ ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਫੌਜ ਇਸ ਰਾਈਫਲ ਦਾ ਫੋਰੈਂਸਿਕ ਵਿਸ਼ਲੇਸ਼ਣ ਕਰੇਗੀ। ਦੂਜੇ ਪਾਸੇ ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਦੋ ਹਮਲਾਵਰ ਸਨ ਅਤੇ ਉਹ ਸਿਵਲ ਕੱਪੜਿਆਂ ਵਿੱਚ ਆਏ ਸਨ। ਦੂਜੇ ਪਾਸੇ ਬੁੱਧਵਾਰ ਰਾਤ ਨੂੰ ਇਕ ਹੋਰ ਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਸੀ। ਹਾਲਾਂਕਿ ਫੌਜ ਦਾ ਦਾਅਵਾ ਹੈ ਕਿ ਜਵਾਨ ਦੀ ਮੌਤ ਅਚਾਨਕ ਆਪਣੀ ਰਾਈਫਲ ਤੋਂ ਗੋਲੀ ਚੱਲਣ ਕਾਰਨ ਹੋਈ ਸੀ। ਫੌਜ ਨੇ ਬਠਿੰਡਾ ਗੋਲੀਬਾਰੀ ਮਾਮਲੇ ਨੂੰ ਅੰਦਰੂਨੀ ਮਾਮਲਾ ਦੱਸਿਆ ਹੈ ਪਰ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।


(ਪਰਮਬੀਰ ਔਲਖ ਦੀ ਰਿਪੋਰਟ)