ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ `ਤੇ ਹਾਈਕੋਰਟ ਦਾ ਨੋਟਿਸ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਪਟੀਸ਼ਨ ਵਿੱਚ ਰਾਮ ਰਹੀਮ ਦੀ ਪੈਰੋਲ ਨੂੰ ਭਾਰਤ ਦੀ ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।
SGPC against Gurmeet Ram Rahim Singh news: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 17 ਫਰਵਰੀ ਤੱਕ ਜਵਾਬ ਮੰਗਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਵੱਲੋਂ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਹਾਲਾਂਕਿ ਉਨ੍ਹਾਂ ਵੱਲੋਂ ਕਿਸੇ ਤਕਨੀਕੀ ਕਾਰਨ ਕਰਕੇ ਪਟੀਸ਼ਨ ਵਾਪਸ ਲੈ ਲਈ ਗਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਦਿੱਤੀ ਪੈਰੋਲ ਨੂੰ ਚੁਣੌਤੀ ਦਿੰਦਿਆਂ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ 'ਚ ਕਾਨੂੰਨੀ ਨਿਯਮਾਂ ਦੀ ਉਲੰਘਣਾ 'ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਕਮਿਸ਼ਨਰ ਰੋਹਤਕ ਵੱਲੋਂ ਗੁਰਮੀਤ ਰਾਮ ਰਹੀਮ ਸਿੰਘ ਨੂੰ 20 ਜਨਵਰੀ, 2023, ਨੂੰ ਦਿੱਤੀ 40 ਦਿਨਾਂ ਦੀ ਪੈਰੋਲ ਨੂੰ ਇਹ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੇ ਉਪਬੰਧਾਂ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ: Turkey and Syria earthquake news: ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ
ਇਸ ਦੌਰਾਨ ਹਾਈ ਕੋਰਟ ਨੂੰ ਪਟੀਸ਼ਨ ਰਾਹੀਂ ਰਾਮ ਰਹੀਮ ਸਿੰਘ ਦੇ ਪੈਰੋਲ ਦੇ ਸਮੇਂ ਦੌਰਾਨ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਸੰਭਾਵੀ ਖਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਪਟੀਸ਼ਨ ਵਿੱਚ ਰਾਮ ਰਹੀਮ ਦੀ ਪੈਰੋਲ ਨੂੰ ਭਾਰਤ ਦੀ ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਪਹੁੰਚੀ CM ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ, ਮਾਂ ਬਗਲਾਮੁਖੀ ਮੰਦਿਰ ਚ ਹੋਈ ਨਤਮਸਤਕ
(For more news apart from SGPC against Gurmeet Ram Rahim Singh, stay tuned to Zee PHH)