Ghallughara Divas: ਐਸਜੀਪੀਸੀ ਪ੍ਰਧਾਨ ਨੇ 4 ਤੋਂ 6 ਜੂਨ ਤੱਕ ਕਾਲੀਆਂ ਪੱਗਾਂ ਤੇ ਬੀਬੀਆਂ ਨੂੰ ਕਾਲੇ ਦੁਪੱਟੇ ਲੈਣ ਦੀ ਕੀਤੀ ਅਪੀਲ
Ghallughara Divas: 1984 ਵਿੱਚ ਵਾਪਰੇ ਘੱਲੂਘਾਰੇ ਦੀ ਯਾਦ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।
Ghallughara Divas: 1984 ਵਿੱਚ ਵਾਪਰੇ ਘੱਲੂਘਾਰੇ ਦੀ ਯਾਦ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਅੰਮ੍ਰਿਤਸਰ ਵਿਖੇ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਉਤੇ ਹੋਏ ਹਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਖਾਸ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਨੇ ਸੰਗਤ ਨੂੰ ਅਪੀਲ ਕਿ 4 ਤੋਂ 6 ਜੂਨ ਤੱਕ ਕਾਲੀਆਂ ਪੱਗਾਂ ਬੰਨ੍ਹੀਆਂ ਜਾਣ ਤੇ ਬੀਬੀਆਂ ਕਾਲੇ ਦੁਪੱਟੇ ਲੈਣ। ਧਾਮੀ ਨੇ ਕਿਹਾ ਕਿ ਜਦੋਂ ਜੂਨ ਮਹੀਨਾ ਚੜ੍ਹਦਾ ਹੈ ਉਦੋਂ ਸਿੱਖ ਦੇ ਜ਼ਖਮ ਅੱਲੇ ਹੋਣ ਲੱਗਦੇ ਹਨ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਉਤੇ ਗੋਲੀਆਂ ਚਲਾਈਆਂ। ਇਸ ਦੌਰਾਨ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਗ੍ਰੰਥੀ ਸਿੰਘ ਦੀ ਬੇਟੀ ਨੂੰ ਚੁੱਕ ਕੇ ਜਬਰ ਜਨਾਹ ਕਰਨ ਵਾਲਿਆਂ ਉਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਘੱਲੂਘਾਰਾ ਬਹੁਤ ਵੱਡਾ ਦੁਖਾਂਤ ਹੈ ਤੇ ਇਹ ਕਦੇ ਵੀ ਦਿਲਾਂ ਵਿਚੋਂ ਨਹੀਂ ਨਿਕਲ ਸਕਦਾ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਉਸ ਵੇਲੇ ਦੀ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕਰਕੇ ਛੋਟੇ ਛੋਟੇ ਬੱਚੇ ਬਜ਼ੁਰਗਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਹ ਸਾਡੇ ਸ਼ਹੀਦ ਹਨ ਅਸੀਂ ਉਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਰਹਾਂਗੇ ਅਤੇ ਇਸ ਦੀ ਭਰਪਾਈ ਕਿਸੇ ਕੀਮਤ ਤੇ ਨਹੀਂ ਹੋ ਸਕਦੀ।
ਯੂਪੀ ਦੇ ਵਿੱਚ ਇੱਕ ਗ੍ਰੰਥੀ ਸਿੰਘ ਦੀ ਬੱਚੀ ਦੇ ਨਾਲ ਅਗਵਾ ਕਰਕੇ ਜਬਰ ਜਨਾਹ ਦੇ ਮਾਮਲੇ ਵਿੱਚ ਜਥੇਦਾਰ ਸਾਹਿਬ ਨੇ ਕਿਹਾ ਕਿ ਇਥੋਂ ਪਤਾ ਲੱਗਦਾ ਹੈ ਕਿ ਸਰਕਾਰਾਂ ਕਿੰਨੀਆਂ ਕੁ ਕੰਮ ਕਰਦੀਆਂ ਹਨ ਕਿ ਲਾਈਨ ਆਰਡਰ ਦੀ ਕਿਸ ਤਰ੍ਹਾਂ ਧੱਜੀਆਂ ਉੱਡੀਆਂ ਹਨ ਬੱਚੀਆਂ ਨਾਲ ਜਬਰ ਜਨਾਹ ਹੋ ਰਹੇ ਹਨ ਅਤੇ ਸਰਕਾਰਾਂ ਸੁੱਤੀਆਂ ਹੋਈਆਂ ਹਨ। ਰਾਮ ਰਹੀਮ ਰਿਹਾਈ ਤੇ ਕੇਸ ਵਿਚੋਂ ਬਰੀ ਹੋਣ ਉਤੇ ਜਥੇਦਾਰ ਸਾਹਿਬ ਨੇ ਕਿਹਾ ਕਿ ਸਰਕਾਰੀ ਸੈਟਲਮੈਂਟ ਤਹਿਤ ਰਾਮ ਰਹੀਮ ਬਰੀ ਹੋਇਆ ਹੈ। ਜਿਹੜੇ ਲੋਕ ਸਰਕਾਰ ਨਾਲ ਸੈਟਲਮੈਂਟ ਕਰਦੇ ਹਨ ਸਰਕਾਰ ਉਹਨਾਂ ਖਿਲਾਫ ਅਦਾਲਤਾਂ ਵਿੱਚ ਸਬੂਤ ਨਹੀਂ ਪੇਸ਼ ਕਰਦੀ ਅਤੇ ਉਹ ਬਰੀ ਹੋ ਜਾਂਦੇ ਹਨ ਪਰ ਕਈ ਲੋਕ ਬੇਗੁਨਾਹ ਹੋ ਕੇ ਸਾਰੀ ਸਾਰੀ ਜ਼ਿੰਦਗੀ ਆਪਣੀ ਜੇਲ੍ਹਾਂ ਵਿੱਚ ਕੱਟਦੇ ਹਨ ਜਿਹੜੇ ਸਰਕਾਰ ਨਾਲ ਸੈਟਲਮੈਂਟ ਨਹੀਂ ਕਰਦੇ।
ਇਹ ਵੀ ਪੜ੍ਹੋ : Amul Price Hike: ਵੇਰਕਾ ਤੋਂ ਬਾਅਦ ਅਮੂਲ ਦੁੱਧ ਵੀ ਹੋਇਆ ਮਹਿੰਗਾ, ਆਮ ਆਦਮੀ ਤੇ ਮਹਿੰਗਾਈ ਦੀ ਮਾਰ