SGPC News: ਫਿਲਮ ਦੀ ਸ਼ੂਟਿੰਗ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਕਲੀ ਸੈਟ ਲਗਾਉਣ ਦੀ ਐਸਜੀਪੀਸੀ ਨੇ ਕੀਤੀ ਨਿਖੇਧੀ
Advertisement
Article Detail0/zeephh/zeephh2331287

SGPC News: ਫਿਲਮ ਦੀ ਸ਼ੂਟਿੰਗ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਕਲੀ ਸੈਟ ਲਗਾਉਣ ਦੀ ਐਸਜੀਪੀਸੀ ਨੇ ਕੀਤੀ ਨਿਖੇਧੀ

SGPC News: ਫਿਲਮ ਦੀ ਸ਼ੂਟਿੰਗ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਕਲੀ ਸੈਟ ਬਣਾ ਕੇ ਲਾਵਾਂ ਫੇਰੇ ਲੈਣ ਦਾ ਮਾਮਲਾ ਭਖਦਾ ਜਾ ਰਿਹਾ ਹੈ।

SGPC News: ਫਿਲਮ ਦੀ ਸ਼ੂਟਿੰਗ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਕਲੀ ਸੈਟ ਲਗਾਉਣ ਦੀ ਐਸਜੀਪੀਸੀ ਨੇ ਕੀਤੀ ਨਿਖੇਧੀ

SGPC News:  ਮੋਹਾਲੀ ਵਿੱਚ ਇੱਕ ਫਿਲਮ ਦੀ ਸ਼ੂਟਿੰਗ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਕਲੀ ਸੈਟ ਬਣਾ ਕੇ ਲਾਵਾਂ ਫੇਰੇ ਕਰਨ ਦੀ ਕੋਸ਼ਿਸ਼ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਕੋਈ ਵੀ ਨਕਲੀ ਕਰੈਕਟਰ ਨਹੀਂ ਦਿਖਾਇਆ ਜਾ ਸਕਦਾ ਹੈ। ਇਹ ਸਿੱਖ ਪਰੰਪਰਾਵਾਂ ਦੇ ਉਲਟ ਹੈ ਜਿਸ ਦੀ ਉਹ ਨਿਖੇਧੀ ਕਰਦੇ ਹਨ। ਯੋਗਾ ਕਰਨ ਵਾਲੀ ਲੜਕੀ ਸਬੰਧੀ ਬੋਲਦੇ ਹੋਏ ਧਾਮੀ ਨੇ ਕਿਹਾ ਕਿ ਉਨ੍ਹਾਂ ਪਰਚਾ ਦਰਜ ਕਰਵਾ ਦਿੱਤਾ ਹੈ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਕਾਬਿਲੇਗੌਰ ਹੈ ਕਿ ਮੋਹਾਲੀ ਦੇ ਪਿੰਡ ਘੜੂੰਆਂ ਵਿੱਚ  ਇੱਕ ਫਿਲਮ ਦੀ ਸ਼ੂਟਿੰਗ  ਦੌਰਾਨ ਪ੍ਰਬੰਧਕਾਂ ਵੱਲੋਂ  ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਅਨੰਦ ਕਾਰਜ ਕਰਵਾਏ ਜਾ ਰਹੇ ਸਨ। ਇਸ ਦੀ ਭਿਣਕ ਸਿੱਖ ਜਥੇਬੰਦੀਆਂ ਨੂੰ ਲੱਗਣ ਉਤੇ ਸਿੱਖ ਨੌਜਵਾਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਸਾਰਾ ਸਮਾਨ ਕਬਜ਼ੇ ਵਿੱਚ ਲੈਕੇ ਪ੍ਰਬੰਧਕਾਂ ਖਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕਰ ਦਿੱਤੀ।

ਪਿੰਡ ਘੜੂਆਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦੇ ਪਿਛਲੇ ਪਾਸੇ ਬਣੀ ਫਿਲਮ ਸਿਟੀ ਵਿੱਚ ਫਿਲਮ ਦੇ ਪ੍ਰਬੰਧਕਾਂ ਵੱਲੋਂ ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ਤਿਆਰ ਕਰਕੇ ਉਸ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਨਕਲੀ ਰੱਖ ਕੇ ਨਕਲੀ ਅਨੰਦ ਕਾਰਜ ਕਰਵਾਏ ਜਾ ਰਹੇ ਸਨ ਜਿਸ ਦੀ ਸੂਚਨਾ ਸਿੱਖ ਜਥੇਬੰਦੀਆਂ ਨੂੰ ਮਿਲੀ। ਉਨ੍ਹਾਂ ਨੇ ਮੌਕੇ ਉਤੇ ਜਾ ਕੇ ਦੇਖਿਆ ਕਿ ਫਿਲਮ ਨਿਰਮਾਤਾ ਵੱਲੋਂ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਉਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਕਲੀ ਸਰੂਪ ਰੱਖ ਕੇ ਨਕਲੀ ਅਨੰਦ ਕਾਰਜ ਕਰਵਾਏ ਜਾਣ ਦਾ ਸਖਤ ਨੋਟਿਸ ਲਿਆ।

ਇਹ ਵੀ ਪੜ੍ਹੋ : Balkaur Singh News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਬਲਕੌਰ ਸਿੰਘ ਦਾ ਵੱਡਾ ਬਿਆਨ; ਆਖਰਕਾਰ ਸੱਚ ਆਇਆ ਸਾਹਮਣੇ

ਨਿਹੰਗ ਆਗੂ ਭਾਈ ਨਸੀਬ ਸਿੰਘ ਫਤਹਿਪੁਰ ਨੇ ਦੱਸਿਆ ਸੀ ਕਿ ਫਿਲਮ ਪ੍ਰਬੰਧਕਾਂ ਵੱਲੋਂ ਕਿਸੇ ਫਿਲਮ ਲਈ ਵਿਆਹ ਦਾ ਸੀਨ ਫਿਲਮਾਉਣ ਲਈ ਜਿੱਥੇ ਨਕਲੀ ਗੁਰਦੁਆਰਾ ਸਾਹਿਬ ਤਿਆਰ ਕੀਤਾ ਗਿਆ ਉਥੇ ਹੀ  ਆਨੰਦ ਕਾਰਜ ਦੀ ਰਸਮ ਅਦਾ ਕਰਨ ਲਈ ਨਕਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਰੱਖ ਕੇ ਇਸ ਦੀ ਤਾਬਿਆ ਇੱਕ ਪਾਠੀ ਸਿੰਘ ਨੂੰ ਨਕਲੀ ਚੋਰ ਕਰਨ ਲਈ ਬਿਠਾਇਆ ਗਿਆ ਸੀ। 

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news