SGPC News:  ਰਾਜਸਥਾਨ ਵਿੱਚ ਭਾਜਪਾ ਦੀ ਰੈਲੀ ਦੌਰਾਨ ਲੀਡਰ ਵੱਲ਼ੋਂ ਗੁਰਦੁਆਰਾ ਸਾਹਿਬ ਨੂੰ ਉਖਾੜਨ ਦਾ ਬਿਆਨ ਦੇਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਬਿਆਨ ਦਾ ਸਿੱਖਾਂ ਦੀ ਸਿਰਮੌਰ ਸੰਸਥਾ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿੱਚ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ ਉਤੇ ਗੁਰਦੁਆਰਾ ਸਾਹਿਬਾਨ ਨੂੰ 'ਉਖਾੜਨ' ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।


COMMERCIAL BREAK
SCROLL TO CONTINUE READING

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿੱਚ ਸਥਾਪਿਤ ਹਨ। ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਤੇ ਜ਼ਰੂਰਤਮੰਦਾਂ ਦੀ ਮਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਆਫਤ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਅੱਗੇ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਪੱਖਪਾਤ ਤੋਂ ਨਿਸ਼ਕਾਮ ਸੇਵਾ ਕੀਤੀ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ, ਜੋ ਪੁਰਾਤਨ ਸਮੇਂ ਵੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁੱਝ ਕੇ ਪੈਦਾ ਕੀਤੀ ਜਾ ਰਹੀ ਹੈ।


ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਸਮਾਜ ਨੂੰ ਜਿਸ ਸੰਕੀਰਨ ਸੋਚ ਵਿਚੋਂ ਬਾਹਰ ਕੱਢ ਕੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ, ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।


ਇਹ ਵੀ ਪੜ੍ਹੋ : Kapurthala News: ਕਪੂਰਥਲਾ 'ਚ ਪੁਰਾਣੀ ਸਬਜ਼ੀ ਮੰਡੀ 'ਚ 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ


ਉਨ੍ਹਾਂ ਨੇ ਸਿੱਖ ਕੌਮ ਬਾਰੇ ਅਜਿਹੇ ਬਿਆਨ ਦੇਣ ਵਾਲੇ ਤੁਰੰਤ ਮੁਆਫੀ ਮੰਗਣ।


ਇਹ ਵੀ ਪੜ੍ਹੋ : India vs Sri Lanka Live Updates, World Cup 2023: ਭਾਰਤ ਨੇ ਵਾਨਖੇੜੇ 'ਚ ਬਣਾਇਆ ਆਪਣਾ ਸਭ ਤੋਂ ਵੱਡਾ ਸਕੋਰ, ਸ਼੍ਰੀਲੰਕਾ ਨੂੰ ਜਿੱਤਣ ਲਈ 358 ਦੌੜਾਂ ਦਾ ਦਿੱਤਾ ਟੀਚਾ