SGPC President Elections:   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC Election) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਅੱਜ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਇਸ ਵਾਰ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ(Harjinder Singh Dhami) ਤੇ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਚੋਣ ਮੈਦਾਨ ਵਿਚ ਹਨ।157 ਮੈਂਬਰ ਸਲਿੱਪ ਰਾਹੀਂ ਆਪਣੀ ਵੋਟ ਪਾਉਣਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੈ।


COMMERCIAL BREAK
SCROLL TO CONTINUE READING

ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਨਜ਼ਰ ਇਨ੍ਹਾਂ ਚੋਣਾਂ ਉਤੇ ਟਿਕੀਆਂ ਹੋਈਆਂ ਹਨ। ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ। 



ਇਹ ਵੀ ਪੜ੍ਹੋ: ਆਨੰਦ ਮੈਰਿਜ ਐਕਟ ਬਾਰੇ ਹਰ ਸਵਾਲ ਦਾ ਜਵਾਬ, ਜਲਦ ਪੰਜਾਬ 'ਚ ਹੋਵੇਗਾ ਲਾਗੂ ਇਹ ਐਕਟ


ਦੱਸ ਦੇਈਏ ਕਿ ਐਸਜੀਪੀਸੀ ਮੈਂਬਰ ਮਾਰਚ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕਰਦੇ ਹਨ। ਬੀਤੇ ਦਿਨੀ ਮੰਗਲਵਾਰ ਸ਼ਾਮ ਨੂੰ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਚ.ਐਸ.ਧਾਮੀ ਨੂੰ 125 ਵੋਟਾਂ ਮਿਲਣ ਦੀ ਆਸ ਪ੍ਰਗਟਾਈ। ਇਤਿਹਾਸ 'ਤੇ ਨਜ਼ਰ ਮਾਰੀਏ ਤਾਂ 28 ਸਾਲ ਪਹਿਲਾਂ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਸੀ। 1994 ਵਿੱਚ ਤਤਕਾਲੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੂੰ ਮੈਂਬਰ ਪ੍ਰੇਮ ਸਿੰਘ ਲਾਲਪੁਰਾ ਨੇ ਚੁਣੌਤੀ ਦਿੱਤੀ ਸੀ। ਗੁਰਚਰਨ ਸਿੰਘ ਟੌਹੜਾ ਨੂੰ 66 ਅਤੇ ਲਾਲਪੁਰਾ ਨੂੰ 38 ਵੋਟਾਂ ਮਿਲੀਆਂ।


ਸ਼੍ਰੋਮਣੀ ਕਮੇਟੀ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਵਿੱਚ 120 ਹਲਕੇ ਹਨ। ਪੰਥਕ ਮਾਮਲਿਆਂ ਦੇ ਮਾਹਿਰ ਜਸਬੀਰ ਸਿੰਘ ਪੱਟੀ ਅਨੁਸਾਰ ਪੰਜਾਬ ਵਿੱਚ 109, ਹਰਿਆਣਾ ਵਿੱਚ 9, ਚੰਡੀਗੜ੍ਹ ਅਤੇ ਹਿਮਾਚਲ ਵਿੱਚ 1-1 ਹੈ। ਇਹਨਾਂ ਹਲਕਿਆ  ਵਿੱਚ, 20 ਜਨਰਲ/ਐਸਸੀ ਅਤੇ 30 ਔਰਤਾਂ ਵੀ ਚੁਣੀਆਂ ਗਈਆਂ ਹਨ। 170 ਲੋਕ ਚੁਣ ਕੇ ਆਉਂਦੇ ਹਨ। ਇਸ ਤੋਂ ਇਲਾਵਾ 15 ਮੈਂਬਰ ਨਾਮਜ਼ਦ ਕੀਤੇ ਗਏ ਹਨ ਅਤੇ 6 ਮੈਂਬਰ 5 ਤਖ਼ਤਾਂ ਦੇ ਜਥੇਦਾਰ ਅਤੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹਨ। ਇਨ੍ਹਾਂ 6 ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਵਰਤਮਾਨ ਵਿੱਚ 185 ਵਿੱਚੋਂ 28 ਮੌਜੂਦ ਨਹੀਂ ਹਨ। 26 ਦੀ ਮੌਤ ਹੋ ਚੁੱਕੀ ਹੈ। ਸੁੱਚਾ ਸਿੰਘ ਲੰਗਾਹ ਅਤੇ ਸ਼ਰਨਜੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਇਸ ਵਾਰ 157 ਦੇ ਕਰੀਬ ਵੋਟਾਂ ਪੈਣਗੀਆਂ। ਜਿੱਤਣ ਲਈ 79 ਵੋਟਾਂ ਦੀ ਲੋੜ ਹੈ।