ਚੰਡੀਗੜ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਹੁਣ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਪੰਥਕ ਲਹਿਰ ਦੇ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਜੇਕਰ ਪਿਛਲੇ 12 ਸਾਲਾਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾਈਆਂ ਗਈਆਂ ਤਾਂ 24 ਸਤੰਬਰ ਨੂੰ ਚੰਡੀਗੜ ਸਥਿਤ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

 


ਸਾਬਕਾ ਜਥੇਦਾਰ ਦਾ ਬਾਦਲ ਪਰਿਵਾਰ 'ਤੇ ਨਿਸ਼ਾਨਾ


ਸ਼੍ਰੋਮਣੀ ਕਮੇਟੀ 'ਤੇ ਇਕ ਪਰਿਵਾਰ ਦਾ ਕਬਜ਼ਾ ਹੋਣ ਦੀਆਂ ਚਰਚਾਵਾਂ ਅਕਸਰ ਚੱਲਦੀਆਂ ਰਹੀਆਂ ਅਤੇ ਇਸੇ ਦਰਮਿਆਨ ਗਿਆਨੀ ਰਣਜੀਤ ਸਿੰਘ ਨੇ ਵੀ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ। ਗਿਆਨੀ ਰਣਜੀਤ ਸਿੰਘ ਨੇ ਤਲਖ ਲਹਿਜੇ ਨਾਲ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਪਿਛਲੀਆਂ ਦੋ ਵਿਧਾਨ ਸਭਾ, ਦੋ ਲੋਕ ਸਭਾ ਅਤੇ ਇਕ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਜ਼ਬਰਦਸਤੀ ਕਾਬਜ਼ ਹਨ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ 12 ਸਾਲਾਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਚੋਣਾਂ ਨਾ ਕਰਵਾ ਕੇ ਸ਼੍ਰੋਮਣੀ ਕਮੇਟੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਕਾਰਨ ਸਿੱਖਾਂ ਦੇ ਕਈ ਅਹਿਮ ਮਸਲੇ ਹੱਲ ਨਹੀਂ ਕਰ ਰਹੀ।


 


ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ


ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ 25-25 ਸਾਲਾਂ ਤੋਂ ਸਿੱਖ ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਲਈ ਕੋਈ ਦਬਾਅ ਨਹੀਂ ਪਾਇਆ ਜਾ ਰਿਹਾ ਹੈ।


 


WATCH LIVE TV