SGPC files petition against Gurmeet Ram Rahim Singh news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬੀਐਸ ਸਿਆਲਕਾ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਡੀਸੀ ਰੋਹਤਕ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਜਵਾਬਦੇਹ ਬਣਾਇਆ ਹੈ।


ਜ਼ਿਕਰਯੋਗ ਹੈ ਕਿ SGPC ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੰਦਿਆਂ ਸਿੱਧੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। 


ਉਨ੍ਹਾਂ ਕਿਹਾ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਸੰਗੀਨ ਮਾਮਲਿਆਂ ‘ਚ ਸਜ਼ਾ ਕੱਟ ਰਿਹਾ ਹੈ ਅਤੇ ਪੰਜਾਬ ‘ਚ ਵੀ ਰਾਮ ਰਹੀਮ ‘ਤੇ ਕਈ ਮਾਮਲੇ ਦਰਜ ਕੀਤੇ ਗਏ ਹਨ।


SGPC ਵੱਲੋਂ ਕਿਹਾ ਗਿਆ ਕਿ ਰਾਮ ਰਹੀਮ ਦੇ ਪੈਰੋਕਾਰਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਕਥਿਤ ਤੌਰ ‘ਤੇ ਅਪਮਾਨ ਕੀਤਾ ਗਿਆ ਸੀ। ਇਸ ਸੰਬੰਧੀ ਸਿੱਖਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿਚਾਲੇ ਕਈ ਵਾਰ ਝਗੜਾ ਵੀ ਹੋਇਆ ਹੈ। ਇਸ ਕਰਕੇ ਸਮੁੱਚੇ ਪੰਜਾਬ ਵਿੱਚ ਕਈ ਰੋਸ ਮਾਰਚ, ਪੰਜਾਬ ਬੰਦ, ਸੜਕਾਂ ਅਤੇ ਰੇਲਵੇ ਲਾਈਨਾਂ ਵੀ ਜਾਮ ਕੀਤੀਆਂ ਗਈਆਂ ਹਨ।


ਇਹ ਵੀ ਪੜ੍ਹੋ: Sapna Choudhary news: ਸਪਨਾ ਚੌਧਰੀ ਦੇ ਖਿਲਾਫ ਮਾਮਲਾ ਦਰਜ, ਭਾਬੀ ਵੱਲੋਂ ਦਾਜ ਮੰਗਣ ਦੇ ਲਾਏ ਦੋਸ਼


ਉਨ੍ਹਾਂ ਹੋਰ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਵੀ ਦੋਸ਼ ਲਗਾਏ ਹਨ। ਇਸ ਦੌਰਾਨ ਪਟੀਸ਼ਨ ਵਿੱਚ ਅਦਾਲਤ ਤੋਂ ਵੀ ਮੰਗ ਕੀਤੀ ਕਿ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੀ ਜਾਵੇ। ਇਸਦੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਇਸ ਪਟੀਸ਼ਨ ਦੇ ਲੰਬਿਤ ਹੋਣ ਤੱਕ ਰਾਮ ਰਹੀਮ ਨੂੰ ਵਾਪਿਸ ਜੇਲ੍ਹ ਭੇਜਿਆ ਜਾਵੇ। 


ਦੱਸ ਦਈਏ ਕਿ ਹਾਈਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਇਸ ‘ਤੇ ਸੁਣਵਾਈ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: Ludhiana news: ਲੁਧਿਆਣਾ ਦੇ ਕਾਰੋਬਾਰੀਆਂ ਨੇ ਕਿਹਾ ਸਰਕਾਰ ਨੇ ਸਾਡੇ ਸੁਝਾਅ ਕੀਤੇ ਨਜ਼ਰ ਅੰਦਾਜ


(For more news apart from SGPC filing petition against Gurmeet Ram Rahim Singh, stay tuned to Zee PHH)