ਧਰਮ ਤਬਦੀਲੀ 'ਤੇ ਨਿਗਰਾਨੀ ਲਈ SGPC ਨੇ 150 ਕਮੇਟੀਆਂ ਬਣਾਈਆਂ

ਹੋਰਨਾਂ ਧਰਮਾਂ ਦੇ ਪ੍ਰਚਾਰਕਾਂ ਵੱਲੋਂ ਪੰਜਾਬ ਵਿਚ ਕਰਵਾਈ ਜਾ ਰਹੀ ਧਰਮ ਤਬਦੀਲੀ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ।

ਧਰਮ ਤਬਦੀਲੀ 'ਤੇ ਨਿਗਰਾਨੀ ਲਈ SGPC ਨੇ 150 ਕਮੇਟੀਆਂ ਬਣਾਈਆਂ

ਚੰਡੀਗੜ੍ਹ: ਹੋਰਨਾਂ ਧਰਮਾਂ ਦੇ ਪ੍ਰਚਾਰਕਾਂ ਵੱਲੋਂ ਪੰਜਾਬ ਵਿਚ ਕਰਵਾਈ ਜਾ ਰਹੀ ਧਰਮ ਤਬਦੀਲੀ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ 150 ਕਮੇਟੀਆਂ ਗਠਿਤ ਕੀਤੀਆਂ ਹਨ।

ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਪਿੰਡਾਂ ਵਿਚ ਜਾ ਕੇ ਸਿੱਖ ਧਰਮ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਜੋ ਧਰਮ ਤਬਦੀਲੀ ਨੂੰ ਰੋਕਿਆ ਜਾ ਸਕੇ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਹਦਾਇਤਾਂ ’ਤੇ ਕਮੇਟੀਆਂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ ਹੈ। ਇਕ ਕਮੇਟੀ ਵਿਚ 11 ਜਾਂ ਵੱਧ ਮੈਂਬਰ ਹੋਣਗੇ। ਕਮੇਟੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ, ਮੁਲਾਜ਼ਮਾਂ ਤੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਬਾਸ਼ਿੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।