Punjab News: SGPC ਦਾ ਜਨਰਲ ਇਜਲਾਸ ਅੱਜ, ਸਿੱਖ ਗੁਰਦੁਆਰਾ ਸੋਧ ਬਿਲ ਦੇ ਖਿਲਾਫ ਲਿਆ ਜਾ ਸਕਦਾ ਹੈ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ `ਚ ਚੱਲ ਰਿਹਾ ਹੈ ਅਤੇ ਇਸ ਦੌਰਾਨ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ `ਤੇ ਚਰਚਾ ਕੀਤੀ ਜਾ ਰਹੀ ਹੈ।
SGPC General Assembly Session Today, Sikh Gurdwara Amendment Act 2023, Punjab News: SGPC General Assembly Session Today: ਪੰਜਾਬ ਲਈ ਅੱਜ ਯਾਨੀ ਸੋਮਵਾਰ ਇੱਕ ਵੱਡਾ ਦਿਨ ਹੈ ਕਿਉਂਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਹੈ ਅਤੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿਲ ਦੇ ਖਿਲਾਫ ਫੈਸਲਾ ਲਿਆ ਜਾ ਸਕਦਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ 'ਚ ਚੱਲ ਰਿਹਾ ਹੈ ਅਤੇ ਇਸ ਦੌਰਾਨ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 'ਚ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਹ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ।
ਜਦੋਂ ਪੰਜਾਬ ਵਿਧਾਨ ਸਭਾ 'ਚ 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਕੀਤਾ ਗਿਆ ਉਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ 20 ਜੂਨ ਦਾ ਦਿਨ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ ਕਿਉਂਕਿ ਅੱਜ ਪੰਜਾਬ ਸਰਕਾਰ ਵੱਲੋਂ ਇਹ ਬਿੱਲ ਪਾਸ ਕੀਤਾ ਗਿਆ। ਇਨ੍ਹਾਂ ਹੀ ਨਹੀਂ ਬਲਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਗਿਆ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਕੀਤੀ ਜਾਣੀ ਹੋਵੇ ਤਾਂ ਉਸ ਸੋਧ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਿਫਾਰਸ਼ ਕੀਤੀ ਜਾਉਣੀ ਚਾਹੀਦੀ ਹੈ ਅਤੇ ਇਸ 'ਤੇ ਭਾਰਤ ਸਰਕਾਰ ਵੱਲੋਂ ਹੀ ਸੋਧ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਸਰਕਾਰ ਨੂੰ ਸਿੱਖ ਮਸਲਿਆਂ 'ਚ ਦਖਲ ਨਾ ਦੇਣ ਦੀ ਵੀ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ: 'ਅੱਜ ਦੇ ਦਿਨ ਨੂੰ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ', 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਹੋਣ 'ਤੇ SGPC ਦੇ ਪ੍ਰਧਾਨ ਦਾ ਬਿਆਨ
SGPC General Assembly Session Today:
ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਪੰਜਾਬ ਸਰਕਾਰ 'ਤੇ ਹਮਲਾ
(For more news apart from SGPC General Assembly Session Today, Sikh Gurdwara Amendment Act 2023, Punjab News, stay tuned to Zee PHH)