SGPC helping people in Punjab Flood 2023 news: ਪੰਜਾਬ ਵਿੱਚ ਪਿੱਛਲੇ ਹਫ਼ਤੇ ਹੁਈ ਭਾਰੀ ਬਾਰਿਸ਼ ਤੋਂ ਬਾਅਦ ਹੋਏ ਨੁਕਸਾਨ ਤੋਂ ਸਮੁੱਚਾ ਪੰਜਾਬ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਕਈ ਸੰਸਥਾਵਾਂ, NGO ਤੇ ਕਈ ਲੋਕਾਂ ਵੱਲੋਂ ਵਿਅਕਤੀਗਤ ਤੌਰ 'ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇੱਕ ਨਵਾਂ ਉਪਰਾਲਾ ਲਿਆ ਗਿਆ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ 'ਤੇ ਇੱਕ ਟਵੀਟ ਕੀਤਾ ਅਤੇ ਜਾਣਕਾਰੀ ਦਿੱਤੀ ਕਿ SGPC ਦੇ ਮੁਲਾਜ਼ਮ ਹੜ੍ਹ ਪੀੜਤਾਂ ਦੀ ਸੇਵਾ ਲਈ ਇੱਕ ਦਿਨ ਦੀ ਤਨਖ਼ਾਹ ਦੇਣਗੇ।  


ਇੰਨਾ ਹੀ ਨਹੀਂ ਬਲਕਿ ਸਾਬਕਾ ਮੁਲਾਜ਼ਮਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਚੈੱਕ ਸੌਂਪਿਆ ਗਿਆ ਹੈ। ਦੱਸ ਦਈਏ ਕਿ ਇਸ ਮੁਸ਼ਕਿਲ ਘੜੀ 'ਤੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਮਨੁੱਖਤਾ ਦੀ ਸੇਵਾ ਲਈ ਦਿਨ ਰਾਤ ਕੰਮ ਕਰ ਰਿਹਾ ਹੈ। 


 



ਇਸ ਦੌਰਾਨ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਇਸਦੇ ਤਹਿਤ ਜਿਥੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਟੀਮਾਂ ਸਬੰਧਤ ਇਲਾਕਿਆਂ ਵਿੱਚ ਵੀ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ। 


ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਦੱਸਿਆ ਗਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। 


ਇਸੇ ਤਹਿਤ ਵੱਖ-ਵੱਖ ਥਾਵਾਂ 'ਤੇ 25 ਗੁਰਦੁਆਰਾ ਸਾਹਿਬਾਨ ਵਿੱਚ ਕੇਂਦਰ ਸਥਾਪਿਤ ਕਰਕੇ ਰਾਹਤ ਕਾਰਜ ਆਰੰਭੇ ਗਏ ਸਨ, ਜੋ ਲਗਾਤਾਰ ਜਾਰੀ ਹਨ।


ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ।


ਇਹ ਵੀ ਪੜ੍ਹੋ: Punjab News: ਬਰਸਾਤ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਜਾਣੋਂ ਸਿਹਤ ਵਿਭਾਗ ਦੀ ਤਿਆਰੀ ਕਿੰਨੀ 


(For more news apart from SGPC helping people in Punjab Flood 2023 news, stay tuned to Zee PHH)