Amritsar news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ।


COMMERCIAL BREAK
SCROLL TO CONTINUE READING

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ। ਗੌਰਤਲ ਹੈ ਕਿ ਬੀਤੇ ਦਿਨੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Mohali Gym Building Collapse: ਚਸ਼ਮਦੀਦਾਂ ਤੋਂ ਸੁਣੋ ਸੋਹਾਣਾ 'ਚ ਡਿੱਗੀ ਬਿਲਡਿੰਗ ਦਾ ਕਿਵੇਂ ਹੋਇਆ ਹਾਦਸਾ 
 


ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।