SGPC Interim Committee Meeting: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕੇ ਲੀਡਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣੇ ਕੇ ਲਈ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਦੇ ਵੱਲੋਂ ਕੀਤੀ ਜਾਣੀ ਹੈ। ਮੀਟਿੰਗ ਜਿਦੇ ਵਿੱਚ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦੇ ਲਈ ਵਿਚਾਰ ਚਰਚਾ ਹੋਵੇਗੀ।
Trending Photos
SGPC Interim Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਅਤੇ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ 'ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਵੀ ਵਿਚਾਰੇ ਜਾਣੇ ਹਨ।
ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਸ ਐਲਾਨ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪੁੱਜੇ ਸਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਸਜ਼ਾ ਵੀ ਜਾਰੀ ਹੈ। ਤਿੰਨ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਹੁਣ ਆਪਣੀ ਸਜ਼ਾ ਪੂਰੀ ਕਰਨ ਲਈ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਜਾਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕੇ ਲੀਡਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣੇ ਕੇ ਲਈ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਦੇ ਵੱਲੋਂ ਕੀਤੀ ਜਾਣੀ ਹੈ ਮੀਟਿੰਗ ਜਿਦੇ ਵਿੱਚ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦੇ ਲਈ ਵਿਚਾਰ ਚਰਚਾ ਹੋਵੇਗੀ। ਪ੍ਰੇਮ ਸਿੰਘ ਚੰਦੂ ਮਾਜਰਾ ਨੇ ਇਸ ਦੌਰਾਨ ਕਿਹਾ ਹੈ ਕਿ ਸਿੰਘ ਸਾਹਿਬਾਨਾਂ ਨੇ ਹੁਕਮ ਲਾਇਆ ਸੀ ਅਸੀਂ ਸੇਵਾ ਕੀਤੀ ਹੈ ਪਰ ਮੇਰੇ ਤੇ ਲੱਗਿਆ ਇਲਜ਼ਾਮ ਗਲਤ ਹੈ ਤੇ ਇਸਦੇ ਲਈ ਮੈਂ ਆਪਣਾ ਸਪਸ਼ਟੀਕਰਨ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਹੈ।
ਧਾਰਮਿਕ ਸਜਾ ਪੂਰੀ ਕਰਕੇ ਅੱਜ ਅਸੀਂ ਅਰਦਾਸ ਕੀਤੀ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਗਾਏ ਹੁਕਮ ਅਨੁਸਾਰ ਅੱਜ ਤੋਂ ਬਾਅਦ ਅਸੀਂ ਸਾਰੇ ਇਕੱਠੇ ਹੋਵਾਂਗੇ ਅਤੇ ਅਕਾਲੀ ਦਲ ਨੂੰ ਹੋਰ ਮਜਬੂਤ ਬਣਾਵਾਂਗੇ। ਇਸ ਦੇ ਲਈ ਅਸੀਂ ਅੱਜ ਤੋਂ ਬਾਅਦ ਸੁਧਾਰ ਲਹਿਰ ਜੋ ਬਣਾਈ ਸੀ ਉਸ ਨੂੰ ਬੰਦ ਕਰਦੇ ਹਾਂ।
ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਸ ਐਲਾਨ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪੁੱਜੇ ਸਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਸਜ਼ਾ ਵੀ ਜਾਰੀ ਹੈ। ਤਿੰਨ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਹੁਣ ਆਪਣੀ ਸਜ਼ਾ ਪੂਰੀ ਕਰਨ ਲਈ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਜਾਣਾ ਪਵੇਗਾ।
ਇਹ ਵੀ ਪੜ੍ਹੋ: Film city in Punjab: ਪੰਜਾਬ ਵਿੱਚ ਜਲਦ ਹੀ ਬਣੇਗੀ ਫਿਲਮ ਸਿਟੀ! ਨਵੇਂ ਫਿਲਮ ਐਕਟਰਾਂ ਨੂੰ ਮਿਲੇਗਾ ਕੰਮ