ਗੁਰਬਾਣੀ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੇ ਬਿਆਨ 'ਤੇ SGPC ਨੇ ਕਿਹਾ- 'ਬੇਲੋੜੇ ਵਿਵਾਦ ਪੈਦਾ ਨਾ ਕਰੋ'
Advertisement
Article Detail0/zeephh/zeephh1705994

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੇ ਬਿਆਨ 'ਤੇ SGPC ਨੇ ਕਿਹਾ- 'ਬੇਲੋੜੇ ਵਿਵਾਦ ਪੈਦਾ ਨਾ ਕਰੋ'

Gurbani Free Telecast Rights Broadcasting News: ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। 

 

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੇ ਬਿਆਨ 'ਤੇ SGPC ਨੇ ਕਿਹਾ- 'ਬੇਲੋੜੇ ਵਿਵਾਦ ਪੈਦਾ ਨਾ ਕਰੋ'

Gurbani Free Telecast Rights Broadcasting News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)ਵੱਲੋਂ ਬੀਤੇ ਦਿਨੀਂ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ (Gurbani Free Telecast Rights) ਸਭ ਲਈ ਮੁਫ਼ਤ ਬ੍ਰੋਡਕਾਸਟ ਕਰਨ ਵਾਲਾ ਬਿਆਨ ਹੁਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਚਾਲੇ ਹੁਣ ਇਸ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੇ ਬਿਆਨ 'ਤੇ SGPC ਨੇ ਆਪਣਾ ਜਵਾਬ ਦਿੱਤਾ ਹੈ। ਇਸ ਦੌਰਾਨ  SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਮੋੜਵਾਂ ਜਵਾਬ ਦਿੰਦਿਆਂ ਕਿਹਾ, ''ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ''।

ਇਸ ਤੋਂ ਇਲਾਵਾ ਉਹਨਾਂ ਨੇ ਅੱਗੇ ਟਵੀਟ ਕਰ ਕਿਹਾ, "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। 

ਇਹ ਵੀ ਪੜ੍ਹੋ: Revenue Officers Strike: ਪੰਜਾਬ ਦੀ ਤਹਿਸੀਲਾਂ 'ਚ ਅੱਜ ਨਹੀਂ ਹੋਵੇਗਾ ਕੋਈ ਕੰਮ; ਹੜਤਾਲ 'ਤੇ ਰੈਵੇਨਿਊ ਵਿਭਾਗ ਦੇ ਸਾਰੇ ਅਧਿਕਾਰੀ 

ਉਹਨਾਂ ਨੇ ਅੱਗੇ ਕਿਹਾ ਕਿ ਸਰਕਾਰ ਦੇ ਅਧਿਕਾਰ ਖੇਤਰ ਵਿਚ ਤੁਹਾਡੀ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ । ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾਂ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿੱਚ ਨਾ ਪਾਓ।

ਇਹ ਵੀ ਪੜ੍ਹੋ: Gurbani Broadcasting Raw: ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਦੇ ਮਸਲੇ 'ਤੇ ਮੁੜ ਬੋਲੇ ਸੀਐਮ

ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇੱਕ ਖ਼ਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਹਨ। ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।

Trending news