ਚੰਡੀਗੜ੍ਹ (SGPC President Elections):  ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਹੀ ਹੋਣਗੇ।  ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ  ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਰਾਹੀਂ ਸਾਂਝੀ ਕੀਤੀ ਹੈ।



COMMERCIAL BREAK
SCROLL TO CONTINUE READING

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰਦਾ ਸੀ। 


ਇਹ ਵੀ ਪੜ੍ਹੋ: ਨੌਜਵਾਨ ਕੋਲੋ Apple ਦਾ ਫ਼ੋਨ ਛੱਡ ਕੇ OPPO ਲੈ ਕੇ ਫ਼ਰਾਰ ਹੋਏ ਲੁਟੇਰੇ, ਘਟਨਾ CCTV 'ਚ ਕੈਦ