SGPC President Harjinder Singh Dhami attack news today: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁਹਾਲੀ 'ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਲ ਹੋਣ ਲਈ ਪਹੁੰਚੇ ਸਨ।


ਮਿਲੀ ਜਾਣਕਾਰੀ ਮੁਤਾਬਕ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਇਸ ਹਮਲੇ 'ਚ ਕੋਈ ਨੁਕਸਾਨ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਧਰਨੇ ਵਾਲੀ ਥਾਂ ਤੋਂ ਸੁਰੱਖਿਅਤ ਦੂਰ ਲੈ ਜਾਇਆ ਗਿਆ।  


ਦੱਸਣਯੋਗ ਹੈ ਕਿ ਇਨ੍ਹਾਂ ਸਿੱਖ ਜੱਥੇਬੰਦੀਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।  ਜ਼ਿਕਰਯੋਗ ਹੈ ਕਿ ਇਸ ਧਰਨੇ 'ਚ ਕੁਝ ਕੱਟੜ ਸਿੱਖ ਜੱਥੇਬੰਦੀਆਂ ਵੀ ਸ਼ਾਮਲ ਹਨ ਜੋ ਖਾਸ ਕਰ ਸਿਆਸੀ ਆਗੂਆਂ ਦਾ ਵਿਰੋਧ ਕਰਦੀਆਂ ਹਨ।   


ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਸਰਹੱਦ ਨੇੜੇ ਮੁਹਾਲੀ ਵਿੱਚ ਡੇਰਾ ਲਗਾਇਆ ਹੋਇਆ ਹੈ।  


ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ ਨੂੰ ਦੇਖਦਿਆਂ ਚੰਡੀਗੜ੍ਹ ਬਾਰਡਰ 'ਤੇ ਭਾਰੀ ਮਾਤਰਾ 'ਚ ਪੁਲਿਸ ਬਲ ਵੀ ਤਾਇਨਾਤ ਕੀਤੀ ਗਈ ਹੈ। ਇੱਥੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਟੈਂਟ ਲਗਾ ਕੇ ਬੈਠੇ ਹੋਏ ਹਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। 


ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਬਾਦਲ ਭਾਜਪਾ ’ਚ ਹੋਏ ਸ਼ਾਮਲ, ਕਾਂਗਰਸ ਨੂੰ Bye Bye!


SGPC President Harjinder Singh Dhami attack news today: 


 



ਇਹ ਵੀ ਪੜ੍ਹੋ: PSEB board exams 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਬਦਲਾਅ