ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ: SGPC ਪ੍ਰਧਾਨ
SGPC ਪ੍ਰਧਾਨ ਨੇ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।
SGPC President Harjinder Singh Dhami on presentation of Sri Guru Granth Sahib Ji Saroop during Ghallughara: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਹੈ।
ਇਕੱਤਰਤਾ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 6 ਜੂਨ ਨੂੰ ਪਵੇਗਾ। ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।
ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।
ਇਹ ਵੀ ਪੜ੍ਹੋ: Jammu Bus Accident: ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਖੱਡ 'ਚ ਡਿੱਗੀ ਬੱਸ; 10 ਦੀ ਮੌਤ, 50 ਤੋਂ ਵੱਧ ਜ਼ਖਮੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟ ਮੈਂਬਰ ਸ. ਪਰਮਜੀਤ ਸਿੰਘ ਖਾਲਸਾ ਬਰਨਾਲਾ, ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜੋਗਿੰਦਰ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਪਰਮਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: Manish Sisodia Bail: ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ; ਸੁਪਰੀਮ ਕੋਰਟ ਦਾ ਕਰਨਗੇ ਰੁਖ
(For more news apart from SGPC President Harjinder Singh Dhami on presentation of Sri Guru Granth Sahib Ji Saroop during Ghallughara, stay tuned to Zee PHH)